image caption:

ਦਾਦਾ-ਪੋਤਾ ਨਿਕਲੇ Corona ਪਾਜ਼ੇਟਿਵ, ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਨ ਤਰਨਤਾਰਨ

ਤਰਨਤਾਰਨ : ਤਰਨਤਾਰਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਫੈਲਦਾ ਹੀ ਜਾ ਰਿਹਾ ਹੈ। ਬੀਤੇ ਕਲ ਨਾਂਦੇਡ਼ ਸਾਹਿਬ ਤੋਂ ਆਏ 6 ਸ਼ਰਧਾਲੂਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਪਿੱਛੋਂ ਅੱਜ ਸਵੇਰੇ ਹੀ 2 ਹੋਰ ਸ਼ਰਧਾਲੂਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਹ ਦੋਵੋਂ ਸ਼ਰਧਾਲੂ ਵੀ ਸ੍ਰੀ ਹਜ਼ੂਰ ਸਾਹਿਬ (ਨਾਂਦੇਡ਼) ਤੋਂ ਤਰਨਤਾਰਨ ਪਰਤੇ ਸਨ। ਜਿਨ੍ਹਾਂ ਦੇ ਟੈਸਟ ਕੀਤੇ ਗਏ ਤੇ ਅੱਜ ਇਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਇਨ੍ਹਾਂ ਵਿਚ ਇਕ ਬਜ਼ੁਰਗ ਤੇ ਇਕ ਬੱਚਾ ਸ਼ਾਮਲ ਹੈ। ਇਹ ਦੋਵੇਂ ਮਰੀਜ਼ ਆਪਸ ਵਿਚ ਰਿਸ਼ਤੇਦਾਰ ਹਨ। ਬਜ਼ੁਰਗ ਬੱਚੇ ਦਾ ਦਾਦਾ ਹੈ।

ਇਨ੍ਹਾਂ ਦੋਵਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਪਿੱਛੋਂ ਕੋਰੋਨਾ ਪੀਡ਼ਤਾਂ ਦੀ ਜ਼ਿਲੇ ਅੰਦਰ ਗਿਣਤੀ 8 ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸੂਬੇ ਭਰ ਵਿਚ ਇਸ ਵੇਲੇ ਮਰੀਜ਼ਾ ਦੀ ਗਿਣਤੀ 334 ਹੋ ਗਈ ਹੈ। ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਜਲੰਧਰ ਜ਼ਿਲੇ ਨਾਲ ਸੰਬੰਧਤ ਹਨ। ਜਿਥੇ ਕੋਰੋਨਾ ਪੀਡ਼ਤਾਂ ਦੀ ਗਿਣਤੀ 78 ਹੈ।