image caption:

ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਨੂੰ ਕੀਤਾ ਗਿਆ 7,94000 ਦਾ ਜੁਰਮਾਨਾ: ਆਸ਼ੂ

ਚੰਡੀਗੜ-  ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ  ਸੂਬੇ ਭਰ ਵਿਚ 892 ਦੁਕਾਨਾਂ, ਪੈਟਰੋਲ ਪੰਪ, ਗੈਸ ਏਜੰਸੀਆਂ ਅਤੇ ਕੈਮਿਸਟ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ&bullਾਂ ਵਿਚੋਂ 280 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ&bullਾਂ ਵਿਰੁੱਧ ਕਾਰਵਾਈ ਕਰਦਿਆਂ ਉਨ&bullਾਂ  ਨੂੰ 7,94000 ਦੇ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।
ਉਨ&bullਾਂ ਦੱਸਿਆ ਕਿ  ਜ਼ਰੂਰੀ ਵਸਤਾਂ ਵਿਸ਼ੇਸ਼ ਤੌਰ ਤੇ ਸੈਨੇਟਾਈਜਰ ਅਤੇ ਮਾਸਕ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ&bullਾਂ ਦੇ ਵਿਭਾਗ ਨੂੰ 4 ਸ਼ਿਕਾਇਤਾਂ ਮਿਲੀਆਂ ਸਨ ਜਿਨ&bullਾਂ ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਗਈ ਜਿਸ ਦੋਰਾਨ 152 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ ਵਿਚ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਅਧੀਨ ਮਾਮਲੇ ਦਰਜ ਕੀਤਾ ਗਿਆ। ਇਸ ਤੋਂ ਇਲਾਵਾ 128 ਦੁਕਾਨਦਾਰਾਂ ਦਾ  ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ  ਮਾਮਲੇ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।
ਉਨ&bullਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ  ਵਿਭਾਗ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ। ਸ੍ਰੀ ਆਸ਼ੂ ਨੇ  ਕਿਹਾ ਕਿ ਜੇ ਕਿਸੇ ਖਪਤਕਾਰ ਨੇ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ  0172-2684000 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।