image caption:

ਕੋਈ ਸਸਤੀ ਨਹੀਂ ਕੋਰੋਨਾ ਨਾਲ ਜੰਗ, ਪੰਜਾਬ ਨੇ ਮੋਦੀ ਸਰਕਾਰ ਤੋਂ ਮੰਗੇ 25 ਹਜ਼ਾਰ ਕਰੋੜ

ਚੰਡੀਗੜ੍ਹ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ (central government) ਤੋਂ ਪੰਜਾਬ ਦੇ ਹੱਕ ਲੈਣ ਲਈ ਅੱਜ ਸੂਬੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਸੱਦੇ 'ਤੇ ਕਾਂਗਰਸੀ (congress) ਲੀਡਰਾਂ ਨੇ ਰਾਜ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਮੋਦੀ ਤੋਂ ਆਪਣਾ ਹੱਕ ਮੰਗਿਆ।

ਮੁਹਾਲੀ ਜ਼ਿਲ੍ਹੇ ਵਿੱਚ ਧਰਨੇ ਦੀ ਅਗਵਾਈ ਕਰਦਿਆਂ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਤੇ ਆਜ਼ਾਦੀ ਤੋਂ ਬਾਅਦ ਪੰਜਾਬ ਨੇ ਦੇਸ਼ ਲਈ ਬਹੁਤ ਕੁਝ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀ ਮਿਹਨਤ ਸਦਕਾ ਦੇਸ਼ ਦੇ ਅਨਾਜ ਭੰਡਾਰ &lsquoਚ 55 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾ ਰਹੇ ਹਨ। ਇਸ ਦੇ ਬਾਵਜੂਦ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੀਐਸਟੀ ਦੇ 4400 ਕਰੋੜ ਰੁਪਏ ਦੇ ਬਕਾਏ ਪੰਜਾਬ ਦੇ ਹਿੱਸੇ ਨੂੰ ਨਹੀਂ ਦੇ ਰਹੀ, ਜਿਸ ਇਸ ਸਮੇਂ ਸਭ ਤੋਂ ਵੱਧ ਜ਼ਰੂਰਤ ਹੈ। ਇਸ ਦੇ ਉਲਟ ਇਸ ਦੌਰ ਵਿੱਚ ਪਿਛਲੇ ਸਮੇਂ ਵਿੱਚ ਦਿੱਤੇ ਗਏ ਪੈਸੇ ਦੇ ਖਾਤਿਆਂ ਦੀ ਮੰਗ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਸਿੱਧੂ ਨੇ ਕੋਰੋਨਾ ਸੰਕਰਮ ਵਿਰੁੱਧ ਲੜਾਈ ਲੜਾਈ &lsquoਚ ਪੰਜਾਬ ਲਈ 25 ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਇਹ ਯੁੱਧ ਪੰਜਾਬ ਸਰਕਾਰ ਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਲੜਿਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਤਰੀਕੇ ਨਾਲ ਕੋਰੋਨਾ ਖਿਲਾਫ ਲੜਾਈ ਲੜ ਰਹੀ ਹੈ। ਪੰਜਾਬ ਦੀ ਵੀ ਉਸੇ ਤਰ੍ਹਾਂ ਮਦਦ ਕੀਤੀ ਜਾਣੀ ਚਾਹੀਦੀ ਹੈ ਜਿਸ ਤਰ੍ਹਾਂ ਮੋਦੀ ਸਰਕਾਰ ਕੋਰੋਨਾ ਦੀ ਸੰਕਰਮਣ ਨਾਲ ਲੜਨ ਲਈ ਦੂਜੇ ਸੂਬਿਆਂ ਦੀ ਮਦਦ ਕਰ ਰਹੀ ਹੈ।