image caption:

ਲੌਂਗੋਵਾਲ ਨੇ ਕੈਪਟਨ ਨੂੰ ਕਿਹਾ- ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਰਖਿਆ ਜਾਵੇ SGPC ਦੀਆਂ ਸਰਾਵਾਂ ’ਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂਆਂ ਨੂੰ ਇਕਾਂਤਵਾਸ ਕਰਨ ਲਈ ਗੁਰਦੁਆਰਾ ਸਾਹਿਬਾਨ ਦੀਆਂ ਸਰਾਂਵਾਂ ਵਰਤੀਆਂ ਜਾਣ ਲਈ ਕਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਇਨ੍ਹਾਂ ਸਰਾਵਾਂ ਵਿਚ ਸ਼ਰਧਾਲੂਆਂ ਲਈ ਸਹੂਲਤਾਂ ਮਿਲਣ ਦਾ ਹਵਾਲਾ ਦਿੰਦੇ ਹੋਏ ਐਸਜੀਪੀਸੀ ਵੱਲੋਂ ਸਰਕਾਰ ਨੂੰ ਪੂਰੇ ਸਹਿਯੋਗ ਦਾ ਵੀ ਭਰੋਸਾ ਦਿੱਤਾ।
ਲੌਂਗੋਵਾਲ ਨੇ ਇਸ ਸਬੰਧੀ ਲਿਖੀ ਚਿੱਠੀ ਵਿਚ ਗੁਰੂ ਘਰ ਵਿਚ ਸਾਰੀਆਂ ਸਹੂਲਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਨੇ ਲਿਖਿਆ ਹੈ ਕਿ ਗੁਰੂ ਘਰਾਂ ਦੀਆਂ ਸਰਾਂਵਾਂ &lsquoਚ ਹਰ ਪ੍ਰਕਾਰ ਦੇ ਪ੍ਰਬੰਧ ਹਨ, ਇਸ ਲਈ ਸਰਕਾਰ ਸ਼ਰਧਾਲੂਆਂ ਨੂੰ ਹੋਰ ਕਿਤੇ ਠਹਿਰਾਉਣ ਦੀ ਬਜਾਏ ਸਰਾਵਾਂ ਵਿਚ ਲਿਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾ ਤੇ ਸਿਵਲ ਸਰਜਨ ਨੂੰ ਹੁਕਮ ਜਾਰੀ ਕਰਕੇ ਐਸਜੀਪੀਸੀ ਨਾਲ ਸੰਪਰਕ ਕਾਇਮ ਕਰਨ ਲਈ ਕਿਹਾ ਜਾਵੇ।
ਉਨ੍ਹਾਂ ਮੁੱਖ ਮੰਤਰੀ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਕੁਝ ਗੁਰੂ ਘਰਾਂ ਅੰਦਰ ਸ਼ਰਧਾਲੂਆਂ ਨੂੰ ਰੱਖਿਆ ਗਿਆ ਹੈ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚਾਹੁੰਦੀ ਹੈ ਕਿ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਗੁਰਦੁਅਰਿਆਂ ਦੀਆਂ ਸਰਾਂਵਾਂ ਵਿਚ ਹੀ ਰਖਿਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਸੰਭਾਲਣ ਦੇ ਨਾਲ-ਨਾਲ ਲੰਗਰ ਤੇ ਸਿਹਤ ਸਹੂਲਤਾਂ ਲਈ ਵੀ ਸਹਿਯੋਗ ਕਰਨ ਨੂੰ ਤਿਆਰ ਹੈ। ਲੌਂਗੋਵਾਲ ਨੇ ਕਿਹਾ ਕਿ ਬਹੁਤ ਸਾਰੇ ਸ਼ਰਧਾਲੂਆਂ ਦੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿਚ ਉਹ ਆਪਣੀਆਂ ਮੁਸ਼ਕਿਲਾਂ ਦਾ ਜ਼ਿਕਰ ਕਰ ਰਹੇ ਹਨ। ਕਈ ਥਾਵਾਂ &rsquoਤੇ ਰਹਿਣ ਦੀ ਮੁਸ਼ਕਿਲ ਹੈ ਅਤੇ ਕਿਧਰੇ ਪਖਾਨਿਆਂ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਰਿਹਾਇਸ਼, ਲੰਗਰ ਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਦੇ ਹੁੰਦਿਆਂ ਪੰਜਾਬ ਸਰਕਾਰ ਵੱਲੋਂ ਆਰਜੀ ਪ੍ਰਬੰਧ ਹੈਰਾਨੀ ਪੈਦਾ ਕਰਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਸੀ।