image caption:

16 ਸਾਲਾਂ ਸਿੱਖ ਨੌਜਵਾਨ ਨੇ ਵਧਾਇਆ ਪੰਜਾਬੀਆਂ ਦਾ ਮਾਣ, ਆਸਟ੍ਰੇਲੀਆ ਹਵਾਈ ਫੌਜ ‘ਚ ਹੋਇਆ ਨਿਯੁਕਤ

ਪੰਜਾਬੀ ਵਿਦੇਸ਼ਾਂ ਵਿੱਚ ਉੱਚ ਅਹੁਦੇ ਹਾਸਿਲ ਕਰ ਕੇ ਝੰਡੇ ਗੱਡ ਰਹੇ ਹਨ। ਅਜਿਹਾ ਇੱਕ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ 16 ਸਾਲਾਂ ਸਿੱਖ ਨੌਜਵਾਨ ਨੇ ਬਹੁਤ ਵੱਡੀ ਉਪਲਬਧੀ ਹਾਸਿਲ ਕੀਤੀ ਹੈ। ਦਰਅਸਲ, ਸਿਮਰਨ ਸਿੰਘ ਸੰਧੂ ਨਾਮ ਦੇ ਇੱਕ ਸਿੱਖ ਨੌਜਵਾਨ ਨੂੰ ਇਸ ਸਾਲ ਦੀ ਸ਼ੁਰੂਆਤ ਵਿੱਚ ਰਾਇਲ ਐਰੇ ਕਲੱਬ ਪਰਥ ਤੋਂ ਸਿਖਲਾਈ ਹਾਸਿਲ ਕਰਨ ਤੋਂ ਬਾਅਦ ਆਸਟ੍ਰੇਲੀਆ ਦੀ ਹਵਾਈ ਫੌਜ ਵਿੱਚ ਮਿਸ਼ਨ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ।