image caption:

ਇਤਿਹਾਸਕ ਬੁੰਗਾ ਰਾਮਗੜ੍ਹੀਆ ਦੀ ਸਾਂਭ ਸੰਭਾਲ, ਮੁਰੰਮਤ ਕਾਰਜ ਅਤੇ ਨਵੀਨੀਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਕਾਰਜ ਸ਼ੁਰੂ

ਅੰਮ੍ਰਿਤਸਰ &ndash ਇਥੇ ਦਰਬਾਰ ਸਾਹਿਬ ਸਮੂਹ ਵਿਚ ਸਥਾਪਤ ਇਤਿਹਾਸਕ ਬੁੰਗਾ ਰਾਮਗੜ੍ਹੀਆ ਦੀ ਸਾਂਭ ਸੰਭਾਲ, ਮੁਰੰਮਤ ਕਾਰਜ ਅਤੇ ਨਵੀਨੀਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਲਗਪਗ ਦੋ ਦਹਾਕੇ ਪਹਿਲਾਂ ਇਸ ਦੀ ਸਾਂਭ ਸੰਭਾਲ ਦਾ ਸ਼ੁਰੂ ਕੀਤਾ ਗਿਆ ਕਾਰਜ ਕਈ ਕਾਰਨਾਂ ਕਰਕੇ ਰੁਕਿਆ ਹੋਇਆ ਸੀ, ਜਿਸ ਨੂੰ ਅੱਜ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਧਾਰਮਿਕ ਸ਼ਖਸੀਅਤਾਂ ਨੇ ਟੱਕ ਲਾ ਕੇ ਮੁੜ ਸ਼ੁਰੂ ਕਰਵਾਇਆ।

ਪਿਛਲੇ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਇਨ੍ਹਾਂ ਦੋ ਰਾਮਗੜ੍ਹੀਆ ਬੁੰਗਿਆਂ ਦੇ ਨਵੀਨੀਕਰਨ ਲਈ ਸ਼੍ਰੋਮਣੀ ਕਮੇਟੀ ਨੇ ਦਸ ਕਰੋੜ ਦੀ ਲਾਗਤ ਨਾਲ ਮਾਹਿਰਾਂ ਦੀ ਨਿਗਰਾਨੀ ਹੇਠ ਕੰਮ ਕਰਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੁੰਗੇ ਸਿੱਖ ਕੌਮ ਦੀ ਵਿਰਾਸਤ ਹਨ, ਜਿਨ੍ਹਾਂ ਦਾ ਆਪਣਾ ਗੌਰਵਮਈ ਇਤਿਹਾਸ ਹੈ। ਸਿੱਖ ਸੰਗਤ ਦੀ ਮੰਗ &rsquoਤੇ ਇਤਿਹਾਸਕਾਰਾਂ ਅਤੇ ਮਾਹਿਰਾਂ ਦੀ ਨਿਗਰਾਨੀ ਹੇਠ ਇਨ੍ਹਾਂ ਬੁੰਗਿਆਂ ਦਾ ਨਵੀਨੀਕਰਨ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਜਲਦੀ ਹੀ ਇਸ ਸਬੰਧੀ ਟੀਮ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਥੇ ਸਾਂਭ ਸੰਭਾਲ, ਮੁਰੰਮਤ ਕਾਰਜ ਅਤੇ ਨਵੀਨੀਕਰਨ ਦੇ ਕੰਮ ਦੌਰਾਨ ਇਸ ਦੀ ਪੁਰਾਤਨ ਦਿੱਖ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ। ਇਸ ਕਾਰਜ &rsquoਤੇ ਲਗਪਗ ਦਸ ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ। ਬੁੰਗੇ ਵਿੱਚ ਇਸ ਦੇ ਇਤਿਹਾਸ ਨੂੰ ਰੂਪਮਾਨ ਕਰਦਾ ਅਜਾਇਬ ਘਰ ਵੀ ਸਥਾਪਤ ਕੀਤਾ ਜਾਵੇਗਾ। ਹਰਿਮੰਦਰ ਸਾਹਿਬ ਦੀ ਪਰਿਕਰਮਾ &rsquoਚੋਂ ਇਸ ਨੂੰ ਰਸਤਾ ਦੇਣ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਮੌਕੇ &rsquoਤੇ ਵਿਚਾਰ ਕੀਤਾ ਜਾਵੇਗਾ।