image caption:

ਪੰਜਾਬ ਵਿੱਚ 30 ਅਪਰੈਲ ਤਕ ਸਿਆਸੀ ਇਕੱਠ ਕਰਨ ’ਤੇ ਪਾਬੰਦੀ

ਚੰਡੀਗੜ੍ਹ,- ਪੰਜਾਬ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ 30 ਅਪਰੈਲ ਤਕ ਸਿਆਸੀ ਇਕੱਠ ਕਰਨ &rsquoਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਆਗੂ ਸਮੇਤ ਹੋਰਨਾਂ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਡੀਐਮਏ ਤੇ ਮਹਾਮਾਰੀ ਐਕਟ ਤਹਿਤ ਕੇਸ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਉਣ ਦਾ ਐਲਾਨ ਵੀ ਕੀਤਾ ਹੈ। ਹੁਣ ਕਰਫਿਊ ਪੂਰੇ ਸੂਬੇ ਵਿੱਚ ਲਗਾਇਆ ਜਾਵੇਗਾ। ਘਰ ਅੰਦਰ 50 ਲੋਕਾਂ ਅਤੇ ਘਰੋਂ ਬਾਹਰ 100 ਲੋਕਾਂ ਦੇ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਸਭਨਾਂ ਮੁਲਾਜ਼ਮਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਹਾਲਾਂ ਕਿ ਮਾਲ ਅਤੇ ਦੁਕਾਨ ਮਾਲਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ। ਮਾਲ ਵਿੱਚ ਪ੍ਰਤੀ ਦੁਕਾਨ 10 ਲੋਕਾਂ ਦੇ ਦਾਖਲੇ ਦੀ ਇਜਾਜ਼ਤ ਹੋਵੇਗੀ।