image caption:

ਪਾਕਿ ਵਿਚ ਕਰੋਨਾ ਕੇਸ ਵੱਧਣ ਕਾਰਨ ਘੱਟ ਵੀਜ਼ੇ ਦਿਤੇ ਜਾਣ ਦੀ ਸੰਭਾਵਨਾ, ਪਾਕਿਸਤਾਨ ਜਾਣ ਵਾਲੇ ਜੱਥੇ ਦਾ ਕਰੋਨਾ ਟੈਸਟ ਹੋਵੇਗਾ ਲਾਜ਼ਮੀ

ਅੰਮ੍ਰਿਤਸਰ : ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ, ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਜਥੇ ਦੀ ਗਿਣਤੀ ਵੀ ਸੀਮਤ ਜਾਂ ਘੱਟ ਕਰਨ ਦੇ ਅਸਾਰ ਹਨ। ਪਾਕਿਸਤਾਨ ਵਿਚ ਵਧ ਰਹੇ ਕੋਰੋਨਾ ਦੇ ਕੇਸ ਕਾਰਨ ਵੀਜ਼ੇ ਵੀ ਘੱਟ ਦਿੱਤੇ ਜਾਣ ਦੇ ਅਸਾਰ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਗਏ ਹਨ। ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਵੀ ਸਿਹਤ ਵਿਭਾਗ ਵੱਲੋਂ 9 ਅਤੇ 10 ਅਪ੍ਰੈਲ ਨੂੰ ਸਵੇਰੇ ਸਾਢੇ 9 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ, ਜੋ ਸ਼ਰਧਾਲੂਆਂ ਲਈ ਬਿਲਕੁਲ ਮੁਫ਼ਤ ਹੈ। ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਉਕਤ ਤਰੀਕਾਂ ਅਨੁਸਾਰ ਪੁੱਜ ਸਕਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ &rsquoਤੇ ਵੀ 72 ਘੰਟੇ ਪਹਿਲਾਂ ਤੱਕ ਕੋਰੋਨਾ ਟੈਸਟ ਕਰਵਾ ਸਕਦੇ ਹਨ, ਪਾਕਿਸਤਾਨ ਜਾਣ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਜ਼ਰੂਰੀ ਹੈ।