image caption:

ਨੌਵੀਂ ਪਾਤਸ਼ਾਹੀ ਦੇ ਜਨਮ ਸ਼ਤਾਬਦੀ ਸਮਾਗਮਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀ ਜ਼ੋਰਾਂ ‘ਤੇ

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਵਿਖੇ ਵੱਡੇ ਪੱਧਰ &lsquoਤੇ ਮਨਾਈ ਜਾ ਰਹੀ ਹੈ। ਇਹ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਤੋਂ ਕੁਝ ਮਿੰਟਾਂ ਦੇ ਰਸਤੇ ਦੇ ਫ਼ਾਸਲੇ &lsquoਤੇ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਤਾਬਦੀ ਨੂੰ ਲੈ ਕੇ ਇਮਾਰਤ ਦੀ ਨਵ ਉਸਾਰੀ, ਮੁਰੰਮਤ ਅਤੇ ਰੰਗ-ਰੋਗਨ ਤੋਂ ਇਲਾਵਾ ਸਾਫ਼-ਸਫ਼ਾਈ ਦਾ ਕੰਮ ਜ਼ੋਰਾਂ &lsquoਤੇ ਚੱਲ ਰਿਹਾ ਹੈ। ਪ੍ਰਬੰਧਕਾਂ ਅਨੁਸਾਰ 25 ਅਪ੍ਰੈਲ ਤਕ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਜਿੱਥੇ ਨਗਰ ਕੀਰਤਨ ਆਰੰਭ ਕਰਕੇ ਸ਼ਹਿਰਾਂ, ਪਿੰਡਾਂ, ਕਸਬਿਆਂ ਤੇ ਕਈ ਸੂਬਿਆਂ ਵਿਚ ਸ਼ਤਾਬਦੀ ਦਾ ਹੋਕਾ ਦੇਣ ਲਈ ਸਜਾਇਆ ਜਾ ਰਿਹਾ ਹੈ, ਉੱਥੇ ਹੀ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਰਾਤ ਸਮਾਪਤੀ ਤਕ ਦੇ ਕੀਰਤਨ ਦੀਵਾਨ ਵੀ ਸਜਾਏ ਜਾ ਰਹੇ ਹਨ। ਪ੍ਰਕਾਸ਼ ਅਸਥਾਨ ਭੋਰਾ ਸਾਹਿਬ ਵਿਖੇ ਵੀ ਰੰਗ-ਰੋਗਨ ਅਤੇ ਨਵੀਨੀਕਰਨ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਤੇ ਉਮੀਦ ਹੈ ਕਿ 13 ਅਪ੍ਰੈਲ ਵਿਸਾਖੀ ਵਾਲੇ ਦਿਨ ਤਕ ਸਾਰਾ ਕੰਮ ਮੁਕੰਮਲ ਹੋ ਜਾਵੇਗਾ।