image caption:

ਸਾਰਪ ਸ਼ੂਟਰ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਨੂੰ ਅਦਾਲਤ 'ਚ ਕੀਤਾ ਪੇਸ਼

ਖੰਨਾ, -  ਪਿਛਲੇ ਸਮੇਂ ਦੇ ਦੌਰਾਨ ਪੰਜਾਬ ਵਿੱਚ ਟਾਰਗੇਟ ਕਰਕੇ ਹਿੰਦੂ ਆਗੂਆਂ ਦੇ  ਕਤਲ ਦੇ ਮਾਮਲੇ ਵਿੱਚ ਸ਼ਾਰਪ ਸ਼ੂਟਰ ਹਰਦੀਪ ਸਿੰਘ ਸ਼ੇਰਾ ਮਾਜਰੀ ਕਿਸ਼ਨ ਸਿੰਘ ਵਾਲੀ ਅਤੇ ਰਮਨਦੀਪ ਸਿੰਘ ਚੂਹੜਵਾਲ ਨੂੰ ਬੀਤੇ ਕੱਲ੍ਹ ਮੋਹਾਲੀ ਦੀ ਅਦਾਲਤ ਵਿੱਚੋਂ ਇੱਕ ਪੇਸ਼ੀ ਉਪਰੰਤ ਟਰਾਂਜਿਟ ਵਰੰਟ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੁਲਿਸ ਜ਼ਿਲ੍ਹਾ ਖੰਨਾ ਦੀ ਇੱਕ ਟੀਮ ਜਿਸ ਦੀ ਅਗਵਾਈ ਐਸ. ਪੀ. (ਇੰਨਵੈਸਟੀਗੇਸ਼ਨ) ਜਸਵੀਰ ਸਿੰਘ ਕਰ ਰਹੇ ਸਨ, ਦੋਨਾਂ ਨੂੰ ਖੰਨਾ ਲੈ ਕੇ ਆਏ ਸਨ। ਅੱਜ ਸਵੇਰੇ ਸਖ਼ਤ ਪੁਲਿਸ ਸੁਰੱਖਿਆ ਵਿੱਚ ਖੰਨਾ ਸਿਟੀ ਪੁਲਿਸ ਵੱਲੋਂ ਉਕਤ ਹੀ ਕਥਿਤ ਦੋਸ਼ੀਆਂ ਨੂੰ ਖੰਨਾ ਦੀ ਮਾਨਯੋਗ ਅਦਾਲਤ ਵਿੱਚ ਮਾਨਯੋਗ ਜੱਜ ਸ਼੍ਰੀਮਤੀ ਰਾਧਿਕਾ ਪੁਰੀ ਦੀ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ। ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਵੱਲੋ ਪੇਸ਼ ਹੋਏ ਵਕੀਲ ਜਗਮੋਹਨ ਸਿੰਘ ਨੇ ਇਸ ਦਾ ਵਿਰੋਧ ਕੀਤਾ, ਜਦੋਂ ਕਿ  ਸਰਕਾਰੀ ਵਕੀਲ ਕੁਲਦੀਪ ਸਿਘ ਵੱਲੋਂ ਵੀ ਜ਼ੋਰਦਾਰ ਬਹਿਸ ਕੀਤੀ ਗਈ, ਦੋਵਾਂ ਧਿਰਾਂ ਦੀ ਬਹਿਸ ਸੁਨਣ ਤੋਂ ਬਆਦ ਮਾਨਯੋਗ ਅਦਾਲਤ ਨੇ ਕਥਿਤ ਦੋਸ਼ੀਆਂ ਦਾ ਖੰਨਾ ਸਿਟੀ ਪੁਲਿਸ ਨੂੰ 04 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਅਤੇ 11 ਦਸੰਬਰ ਨੂੰ ਦੁਬਾਰਾ ਦੋਵਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ 23 ਅਪ੍ਰੈਲ 2016 ਦੀ ਸ਼ਾਮ ਨੂੰ ਸਥਾਨਕ ਲਲਹੇੜੀ ਰੋਡ ਚੋਂਕ ਵਿੱਚ ਸਿਵ ਸੈਨਾ ਪੰਜਾਬ ਦੇ ਮਜ਼ਦੂਰ ਵਿੰਗ ਦੇ ਆਗੂ ਦੁਰਗਾ ਦਾਸ ਗੁਪਤਾ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਬਾਰੇ ਖੰਨਾ ਪੁਲਿਸ ਕੋਈ ਸੁਰਾਗ ਨਾ ਮਿਲਣ ਕਰਕੇ ਖੰਨਾ ਪੁਲਿਸ ਦੀ ਨੀਂਦ ਹਰਾਮ ਹੋਈ ਪਈ ਸੀ। ਇਸੇ ਤਰ੍ਹਾਂ ਪੰਜਾਬ ਵਿੱਚ ਹੋਰ ਹੋਏ ਹਿੰਦੂ ਆਗੂਆਂ ਦੇ ਕਤਲ ਦੇ ਕਥਿਤ ਮੁੱਖ ਦੋਸ਼ੀ ਸਾਰਪ ਸ਼ੂਟਰ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਆਦ ਹੀ ਖੰਨਾ ਪੁਲਿਸ ਨੇ ਸੁੱਖ ਦਾ ਸਾਹ ਲਿਆ ਸੀ। ਪੰਜਾਬ ਪੁਲਿਸ ਦੇ ਵੱਖ ਵੱਖ ਜ਼ਿਲਿਆਂ ਦੀ ਪੁਲਿਸ ਪਾਰਟੀਆਂ ਜਿਹਨਾਂ ਵਿੱਚ ਖੰਨਾ ਪੁਲਿਸ ਦੇ ਅਧਿਕਾਰੀ ਵੀ ਸ਼ਾਮਲ ਸਨ, ਇਹਨਾਂ ਦੀ ਗ੍ਰਿਫ਼ਤਾਰੀ ਨੂੰ ਇੱਕ ਵੱਡੀ ਪ੍ਰਾਪਤੀ ਮੰਨ ਰਹੀ ਹੈ। ਖੰਨਾ ਪੁਲਿਸ ਦਾ ਕਹਿਣਾ ਕਿ ਪੁਲਿਸ ਰਿਮਾਂਡ ਦੇ ਦੌਰਾਨ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ। ਇਹ ਵੀ ਦੱਸਣਯੋਗ ਹੈ ਕਿ ਖੰਨਾ ਪੁਲਿਸ ਦੇ ਮੁਲਾਜ਼ਮਾਂ ਨੂੰ ਇਹਨਾਂ ਦੀ ਗ੍ਰਿਫ਼ਤਾਰੀ ਤੋਂ ਬਆਦ ਸਬਾਸ਼ ਦਿੰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਆਪਣੇ ਨਾਲ ਖਾਣੇ 'ਤੇ ਵੀ ਬੁਲਾਇਆ ਸੀ। ਖੰਨਾ ਪੁਲਿਸ ਉਕਤ ਕਥਿਤ ਦੋਸ਼ੀਆਂ ਦੀ ਜ਼ਿਲ੍ਹੇ ਦੇ ਥਾਣਾ ਮਲੌਦ ਵਿੱਚ ਪੇਂਦੇ ਇਲਾਕੇ 'ਚ ਡੇਰਾ ਪ੍ਰੇਮੀ ਪਿਓ ਪੁੱਤਰ ਦੇ ਮਾਮਲੇ ਵਿੱਚ ਸ਼ਮੂਲੀਅਤ ਬਾਰੇ ਵੀ ਪੁੱਛਗਿੱਛ ਕਰ ਸਕਦੀ ਹੈ।