image caption:

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ

 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ, ਪਰ ਸਮੇਂ ਸਿਰ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਇਹ ਮਾਮਲਾ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਦੀ ਵਰਤੋਂ ਕਰਕੇ ਪੈਨਸ਼ਨ ਲਗਵਾਉਣ ਨਾਲ ਜੁੜਿਆ ਹੈ। ਸਰਪੰਚ ਦੇ ਪਤੀ ਬਕਲੌਰ ਸਿੰਘ ਦੀ ਸ਼ਿਕਾਇਤ &rsquoਤੇ ਮਾਨਸਾ ਦੇ ਥਾਣਾ ਸਿਟੀ 2 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਵਾਸੀ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਦੇ ਆਧਾਰ ਕਾਰਡ ਨਾਲ ਛੇੜਛਾੜ ਕੀਤੀ ਗਈ। ਫੋਟੋ ਬਦਲ ਕੇ ਅੰਗਹੀਣ ਸਰਟੀਫਿਕੇਟ ਭੇਜਿਆ ਗਿਆ। ਜਿਸ &rsquoਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਸੀ। ਜਦੋਂ ਇਸ ਦਾ ਪਤਾ ਲੱਗਾ ਤਾਂ ਇਸ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪਤਾ ਲੱਗਾ ਕਿ ਪਿੰਡ ਮੂਸੇ ਵਿੱਚ ਪਰਮਜੀਤ ਕੌਰ ਨਾਂ ਦੀ ਕੋਈ ਔਰਤ ਨਹੀਂ ਸੀ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਐਸਪੀ ਮਾਨਸਾ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।