image caption:

ਕਾਂਗਰਸ ਪ੍ਰਧਾਨ ਵੜਿੰਗ ਨੇ ਪਤਨੀ ਸਣੇ ਮਾਤਾ ਚਿੰਤਪੁਰਨੀ ਟੇਕਿਆ ਮੱਥਾ

 ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਹੋਣ ਦੇ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਸ਼ਟਮੀ ਮੌਕੇ ਹਿਮਾਚਲ ਪ੍ਰਦੇਸ਼ ਸਥਿਤ ਮਾਂ ਚਿੰਤਪੁਰਨੀ ਦੇ ਦਰਬਾਰ ਵਿਚ ਹਾਜ਼ਰੀ ਗਾਈ। ਉਹ ਪਤਨੀ ਅੰਮ੍ਰਿਤਾ ਵੜਿੰਗ ਸਣੇ ਉਥੇ ਗਏ। ਇਸ ਮੌਕੇ ਉਨ੍ਹਾਂ ਨੇ ਹਵਨ ਯੱਗ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਤੇ ਪੂਰੇ ਦੇਸ਼ ਦੀ ਖੁਸ਼ਹਾਲੀ ਲਈ ਆਸ਼ੀਰਵਾਦ ਮੰਗਿਆ।

ਇਸ ਮੌਕੇ ਵੜਿੰਗ ਨੇ ਕਿਹਾ ਕਿ ਮਾਂ ਚਿਤੰਪੁਰਨੀ ਤੋਂ ਉਨ੍ਹਾਂ ਨੇ ਸਾਰੇ ਲੋਕਾਂ ਦੇ ਬੋਝ ਤੇ ਚਿੰਤਾਵਾਂ ਨੂੰ ਘੱਟ ਕਰਨ ਲਈ ਮੱਥਾ ਟੇਕਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਹਿਮਾਚਲ ਦੀਆਂ ਧਾਰਮਿਕ ਥਾਵਾਂ &lsquoਤੇ ਆਉਂਦੇ-ਜਾਂਦੇ ਰਹਿੰਦੇ ਹਨ। ਭਾਵੇਂ ਇਹ ਉਨ੍ਹਾਂ ਦੀ ਨਿੱਜੀ ਯਾਤਰਾ ਸੀ। ਹਾਲਾਂਕਿ ਜਿਵੇਂਹੀ ਕਾਂਗਰਸ ਨੇਤਾਵਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਵੀ ਉਥੇ ਪਹੁੰਚ ਗਏ। ਇਸ ਮੌਕੇ ਉਨ੍ਹਾਂ ਨੇ ਮੰਨਤ ਲਈ ਧਾਗਾ ਵੀ ਬੰਨ੍ਹਿਆ ਹੈ।