image caption:

25 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

 ਵਿਸ਼ਵ ਪ੍ਰਸਿੱਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੀਰਥ ਯਾਤਰਾ ਤੋਂ ਪਹਿਲਾਂ ਭਾਰੀ ਬਰਫ਼ਬਾਰੀ ਨਾਲ ਢਕਿਆ ਗਿਆ ਹੈ। ਬਰਫਬਾਰੀ ਤੋਂ ਬਾਅਦ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸ੍ਰੀ ਹੇਮਕੁੰਟ ਸਾਹਿਬ ਪਹੁੰਚ ਕੇ ਫੌਜ ਦੇ ਜਵਾਨਾਂ ਨੇ ਬਰਫਬਾਰੀ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਰਗ ਦਾ ਨਿਰੀਖਣ ਵੀ ਕੀਤਾ ਹੈ। ਗੁਰਦੁਆਰਾ ਸਾਹਿਬ ਲਗਭਗ 12 ਤੋਂ 15 ਫੁੱਟ ਤੱਕ ਬਰਫ਼ ਨਾਲ ਢਕਿਆ ਹੋਇਆ ਹੈ। ਗੁਰਦੁਆਰੇ ਦੀ ਪਹਿਲੀ ਮੰਜ਼ਿਲ ਤਾਂ ਪੂਰੀ ਤਰ੍ਹਾਂ ਬਰਫ ਵਿੱਚ ਹੈ ਤੇ ਸਰੋਵਰ ਵੀ ਬਰਫ ਨਾਲ ਢਕਿਆ ਹੋਇਆ ਹੈ।

25 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸ਼ੁਰੂ ਹੋ ਜਾਵੇਗੀ । ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ। ਬਰਫ਼ ਹਟਾਉਣ ਦਾ ਕੰਮ ਆਮ ਤੌਰ &lsquoਤੇ ਭਾਰਤੀ ਫੌਜ ਵੱਲੋਂ ਵੀ ਕੀਤਾ ਜਾਂਦਾ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ ਜਾਏਗਾ । ਭਾਰਤੀ ਫੌਜ ਦੇ ਜਵਾਨ ਬਰਫ ਕੱਟ ਕੇ ਸੰਗਤ ਲਈ ਰਸਤਾ ਤਿਆਰ ਕਰਨ ਲਈ 20 ਅਪ੍ਰੈਲ ਨੂੰ ਗੁਰਦੁਆਰਾ ਗੋਬਿੰਦ ਘਾਟ ਵਿਖੇ ਪਹੁੰਚਣਗੇ, ਜੋ 20 ਮਈ ਤੱਕ ਸਮੁੱਚੇ ਰਸਤੇ ਤਿਆਰ ਕਰਨਗੇ।