image caption:

ਗੂਗਲ ਦਫ਼ਤਰ ਵਿਚ ਪ੍ਰਦਰਸ਼ਨ ਕਰਨ ਵਾਲੇ 9 ਕਰਮਚਾਰੀ ਗ੍ਰਿਫ਼ਤਾਰ

 ਗੂਗਲ ਦੇ 9 ਕਰਮਚਾਰੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਗੂਗਲ ਦੇ ਦਫ਼ਤਰ 'ਚ ਦਾਖ਼ਲ ਹੋ ਕੇ ਅੰਦਰ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਖ਼ਬਰਾਂ ਮੁਤਾਬਕ, ਗੂਗਲ ਦੇ ਨਿਊਯਾਰਕ ਅਤੇ ਸਨੀਵੇਲ, ਕੈਲੀਫੋਰਨੀਆ ਦਫਤਰ ਵਿਚ ਕਰਮਚਾਰੀਆਂ ਨੂੰ ਧਰਨੇ ਪ੍ਰਦਰਸ਼ਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਇਹ ਕਰਮਚਾਰੀ ਗਾਜ਼ਾ ਵਿਚ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਇਜ਼ਰਾਈਲ ਨਾਲ ਗੂਗਲ ਦੇ ਸਮਝੌਤੇ ਦਾ ਵਿਰੋਧ ਕਰ ਰਹੇ ਸਨ।

ਰਿਪੋਰਟ ਮੁਤਾਬਕ ਗੂਗਲ ਦੇ ਦੋ ਦਫਤਰਾਂ 'ਚ ਕੁੱਲ 9 ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਰਿਪੋਰਟ ਵਿਚ ਇਹ ਵੀ ਦਸਿਆ ਗਿਆ ਹੈ ਕਿ ਇਕ ਪ੍ਰਦਰਸ਼ਨਕਾਰੀ ਨੇ ਗ੍ਰਿਫਤਾਰੀ ਦਾ ਇਕ ਵੀਡੀਉ ਸਾਂਝਾ ਕੀਤਾ ਹੈ। ਵੀਡੀਉ ਵਿਚ ਨਿਊਯਾਰਕ ਪੁਲਿਸ ਵਿਭਾਗ ਦੇ ਅਧਿਕਾਰੀ ਪ੍ਰਦਰਸ਼ਨਕਾਰੀਆਂ ਨੂੰ ਕਹਿੰਦੇ ਹਨ ਕਿ ਜੇਕਰ ਉਹ ਇਥੋਂ ਨਹੀਂ ਜਾਂਦੇ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪ੍ਰਦਰਸ਼ਨਕਾਰੀ ਵਰਕਰਾਂ ਨੇ ਜਾਣ ਤੋਂ ਇਨਕਾਰ ਕਰ ਦਿਤਾ ਅਤੇ ਫਿਰ NYPD ਦੁਆਰਾ ਗ੍ਰਿਫਤਾਰ ਕਰ ਲਿਆ ਗਿਆ।