image caption:

ਮੁੜ ਵਧੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ

 ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ ਵਿਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਆਗੂ ਸਿਸੋਦੀਆ ਦੀ ਨਿਆਂਇਕ ਹਿਰਾਸਤ ਇਕ ਵਾਰ ਫਿਰ 26 ਅਪ੍ਰੈਲ ਤਕ ਵਧਾ ਦਿਤੀ ਹੈ।

ਰਾਊਜ਼ ਐਵੇਨਿਊ ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 26 ਅਪ੍ਰੈਲ ਨੂੰ ਸਵੇਰੇ 11 ਵਜੇ ਕਰੇਗੀ। ਸੁਣਵਾਈ ਦੌਰਾਨ ਅਦਾਲਤ ਨੇ ਮੁਲਜ਼ਮਾਂ ਨੂੰ ਉਨ੍ਹਾਂ ਦਸਤਾਵੇਜ਼ਾਂ ਦੀ ਸੂਚੀ ਦੇਣ ਦਾ ਨਿਰਦੇਸ਼ ਦਿਤਾ, ਜਿਨ੍ਹਾਂ ਦੀ ਜਾਂਚ ਅਜੇ ਪੂਰੀ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਨੇਤਾ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤਕ ਵਧਾ ਦਿਤੀ ਸੀ।