image caption:

ਕੇਜਰੀਵਾਲ ਜਾਣ-ਬੁੱਝ ਕੇ ਆਪਣੀ ਸਿਹਤ ਖ਼ਰਾਬ ਕਰ ਰਹੇ ਹਨ : ED

 ਨਵੀਂ ਦਿੱਲੀ : ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ &lsquoਚ ਆਪਣੀ ਦਲੀਲ ਦਿੰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਸਿਹਤ ਦੇ ਆਧਾਰ &lsquoਤੇ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

ਈਡੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਆਲੂ, ਅੰਬ ਅਤੇ ਮਠਿਆਈਆਂ ਖਾ ਰਹੇ ਹਨ ਤਾਂ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵੱਧ ਜਾਵੇ ਤਾਂ ਜੋ ਉਨ੍ਹਾਂ ਨੂੰ ਜ਼ਮਾਨਤ ਮਿਲ ਸਕੇ। ਇੱਥੇ ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਇੱਕ ਪਟੀਸ਼ਨ ਦਾਇਰ ਕੀਤੀ ਸੀ ਅਤੇ ਇਸ ਪਟੀਸ਼ਨ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਨੇ ਅਦਾਲਤ ਵਿੱਚ ਅਪੀਲ ਕੀਤੀ ਸੀ।