image caption:

ਹੰਸਰਾਜ ਦਾ ਵਿਰੋਧ ਕਰ ਰਹੇ ਕਿਸਾਨ ਸੀਆਈਏ ਸਟਾਫ਼ ਬੰਦ

 ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਤੋਂ ਉਮੀਦਵਾਰ ਹੰਸ ਰਾਜ ਹੰਸ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦੇ ਐਲਾਨ ਦੇ ਬਾਵਜੂਦ ਅੱਜ ਬਾਘਾਪੁਰਾਣਾ ਵਿਖੇ ਚੋਣ ਪ੍ਰਚਾਰ ਦਾ ਪ੍ਰੋਗਰਾਮ ਰੱਖਿਆ ਸੀ। ਇਸ ਦੀ ਭਿਣਕ ਪੈਂਦੇ ਹੀ ਕਿਰਤੀ ਕਿਸਾਨ ਯੂਨੀਅਨ ਨੇ ਚੌਂਕ ਵਿੱਚ ਖੜ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਰਕੇ ਪੁਲਿਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਦਰਜਨਾਂ ਆਗੂਆ ਤੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਸੀ ਆਈ ਏ ਸਟਾਫ ਵਿਖੇ ਬੰਦ ਕਰ ਦਿੱਤਾ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਿਲਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਬੂਟਾ ਸਿੰਘ ਤਖਾਣਵੱਧ ਨੇ ਕਿਹਾ ਕਿ ਅੱਜ ਕਿਸਾਨ ਵਿਰੋਧ ਭਾਜਪਾ ਦਾ ਕਰਦੇ ਹਨ ਪਰ ਆਪ ਸਰਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਭਾਜਪਾ ਦੀ ਬੀ ਟੀਮ ਹੋਣ ਦਾ ਸਬੂਤ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਭਾਜਪਾ ਨੇ 700 ਕਿਸਾਨ ਸ਼ਹੀਦ ਕੀਤੇ, ਲਖੀਮਪੁਰ &rsquoਚ ਕਿਸਾਨ ਮਾਰੇ, ਕਿਸਾਨਾਂ ਦੀ ਮੰਗ ਅਨੁਸਾਰ ਐਮ ਐਸ ਪੀ ਦਾ ਗਾਰੰਟੀ ਕਾਨੂੰਨ ਨਹੀਂ ਬਣਾਇਆ। ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਤੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ, ਸੂਬਿਆਂ ਦੇ ਅਧਿਕਾਰ ਛਾਂਗ ਰਹੀਂ ਹੈ, ਘੱਟ ਗਿਣਤੀਆਂ ਦੇ ਕਤਲੇਆਮ ਕਰਵਾ ਰਹੀ ਹੈ, ਮਹਿੰਗਾਈ, ਬੇਰੁਜ਼ਗਾਰੀ ਦੇ ਰਿਕਾਰਡ ਤੋੜ ਰਹੀ ਹੈ ਤੇ ਚੋਣ ਪ੍ਰਚਾਰ ਕਰਕੇ ਵੋਟਾਂ ਮੰਗ ਰਹੀ ਹੈ ਸ਼ੁਰੂ ਕਰ ਦਿੱਤਾ। ਭਾਜਪਾ ਕਿਸ ਮੂੰਹ ਨਾਲ ਪੰਜਾਬੀਆਂ ਤੋੰ ਵੋਟਾਂ ਮੰਗ ਰਹੀ ਹੈ, ਇਹ ਪੰਜਾਬੀਆਂ ਦੀਆਂ ਵੋਟਾਂ ਦੀ ਬਿਲਕੁਲ ਵੀ ਹੱਕਦਾਰ ਨਹੀਂ ਹੈ। ਇਸ ਕਰਕੇ ਸੰਯੁਕਤ ਕਿਸਾਨ ਮੋਰਚੇ ਦਾ ਪੂਰੇ ਭਾਰਤ ਵਿੱਚ ਸੱਦਾ ਹੈ ਕਿ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ, ਸ਼ਹਿਰਾਂ &rsquoਚ ਵੜਣ ਨਹੀਂ ਦੇਵਾਂਗੇ ਤੇ ਜਿੱਥੇ ਆਉਣਗੇ ਉਥੇ ਹੀ ਘੇਰਾਂਗੇ।