image caption:

ਕੇਜਰੀਵਾਲ ਤੋਂ ਬਾਅਦ ਹੁਣ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਗ੍ਰਿਫਤਾਰ

 
ਦਿੱਲੀ : ਆਮ ਆਦਮੀ ਪਾਰਟੀ (ਆਪ) ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਹਾਲ ਹੀ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਨੇ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਈਡੀ ਨੇ ਵਕਫ਼ ਬੋਰਡ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਕਫ ਬੋਰਡ &lsquoਚ ਨਿਯੁਕਤੀ ਮਾਮਲੇ &lsquoਚ ਘਪਲੇ ਦੇ ਦੋਸ਼ &lsquoਚ ਈਡੀ ਨੇ ਉਸ ਨੂੰ ਗ੍ਰਿਫਤਾਰ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂ ਪਹਿਲਾਂ ਹੀ ਜੇਲ੍ਹ ਵਿੱਚ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਸਤਿੰਦਰ ਪਹਿਲਾਂ ਹੀ ਅਖੌਤੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਹੁਣ &lsquoਆਪ&rsquo ਦੇ ਓਖਲਾ ਦੇ ਵਿਧਾਇਕ ਅਮਾਨਤੁੱਲਾ ਖਾਨ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਈਡੀ ਦੇ ਸਾਹਮਣੇ ਪੇਸ਼ ਹੋਏ। ਈਡੀ ਨੇ ਉਸ ਤੋਂ ਕਰੀਬ 9 ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਈਡੀ ਨੇ ਵੀਰਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ।