image caption:

ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ

 ਜਲੰਧਰ ਤੋਂ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਸਿੰਘ ਬਿੱਟੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਹ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਬਿੱਟੂ ਵੱਲੋਂ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ ਹੈ।

ਬਿੱਟੂ ਨੇ ਕਾਂਗਰਸ ਨੈਸ਼ਨਲ ਪ੍ਰਧਾਨ ਮੱਲਿਕਾਰੁਜਨ ਖੜਗੇ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਬਿੱਟੂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ, ਜੋ ਗਾਂਧੀ ਪਰਿਵਾਰ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਤੇਜਿੰਦਰ ਸਿੰਘ ਬਿੱਟੂ ਨੇ ਪਿਛਲੇ ਕਈ ਦਿਨਾਂ ਤੋਂ ਭਾਜਪਾ ਦੇ ਨੇਤਾਵਾਂ ਨਾਲ ਬੈਠਕ ਕੀਤੀ ਸੀ। ਜਲੰਧਰ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਬਿੱਟੂ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਵਿਚ ਕੰਮ ਕਰ ਰਹੇ ਸਨ।