image caption:

ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਹਾਦਸੇ ਵਿਚ ਗੰਭੀਰ ਜ਼ਖਮੀ

 ਨਵਾਂਸ਼ਹਿਰ-ਚੰਡੀਗੜ੍ਹ ਮੁੱਖ ਮਾਰਗ ਉਤੇ ਹਾਦਸੇ ਵਿਚ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੇ ਮੁਲਾਜ਼ਮਾਂ ਦੇ ਵੀ ਸੱਟਾਂ ਲੱਗੀਆਂ ਹਨ। ਅੰਗਦ ਸਿੰਘ ਸੈਣੀ ਨੂੰ ਮੁਹਾਲੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰ ਮੁਤਾਬਕ ਉਨ੍ਹਾਂ ਦੀ ਐੱਸਯੂਵੀ ਐਂਬੂਲੈਂਸ ਵਿੱਚ ਜਾ ਵੱਜੀ, ਇਸ ਕਾਰਨ ਸਾਬਕਾ ਵਿਧਾਇਕ ਦੀ ਗੱਡੀ ਦਾ ਮੂਹਰਲਾ ਹਿੱਸਾ ਨੁਕਸਾਨਿਆ ਗਿਆ।