image caption:

ਜਲੰਧਰ ਦੇ ਲੋਕ ਦਲ-ਬਦਲੂਆਂ ਨੂੰ ਮੂੰਹ ਨਹੀਂ ਲਾਉਣਗੇ: ਚੰਨੀ

 ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਕਰਤਾਰਪੁਰ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਪੜ੍ਹੇ-ਲਿਖੇ ਅਤੇ ਸਿਆਣੇ ਹਨ। ਉਹ ਦਲ ਬਦਲੂਆਂ ਨੂੰ ਮੂੰਹ ਨਹੀਂ ਲਾਉਣਗੇ। ਇਹ ਗੱਲ ਉਨ੍ਹਾਂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੇ ਪਿੰਡ ਧਾਰੀਵਾਲ ਕਾਦੀਆਂ ਵਿੱਚ ਕਹੀ।

ਉਨ੍ਹਾਂ ਚੋਣ ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਚੌਧਰੀ ਸੁਰਿੰਦਰ ਸਿੰਘ ਦੇ ਦਾਦਾ ਸਾਬਕਾ ਕੈਬਨਿਟ ਮੰਤਰੀ ਮਰਹੂਮ ਮਾਸਟਰ ਗੁਰਬੰਤਾ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਮਰਹੂਮ ਚੌਧਰੀ ਜਗਜੀਤ ਸਿੰਘ ਦੀਆਂ ਸਮਾਧਾਂ &rsquoਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ &rsquoਚ ਆਪਣਾ ਰਸੂਖ ਰੱਖਣ ਅਤੇ ਗਾਂਧੀ ਪਰਿਵਾਰ ਦੇ ਨੇੜੇ ਰਹੇ ਮਰਹੂਮ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਵੱਲੋਂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਜਾਣਾ ਮੰਦਭਾਗਾ ਹੈ। ਉਨ੍ਹਾਂ ਫਿਲੌਰ ਤੋਂ ਵਿਧਾਇਕ ਚੌਧਰੀ ਵਿਕਰਮ ਸਿੰਘ ਬਾਰੇ ਕਿਹਾ ਕਿ ਉਹ ਹੁਣ ਆਪਣੇ ਮਾਤਾ ਜੀ ਦੇ ਕਹਿਣ &rsquoਤੇ ਭਾਜਪਾ ਦਾ ਪ੍ਰਚਾਰ ਕਰਨਗੇ ਅਤੇ ਅਜਿਹੇ ਵਿਅਕਤੀਆਂ ਨੂੰ ਪਾਰਟੀ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਹਲਕਾ ਕਰਤਾਰਪੁਰ ਦੇ ਵਰਕਰਾਂ ਨੂੰ ਚੋਣਾਂ ਵਿੱਚ ਤਕੜੇ ਹੋ ਕੇ ਕੰਮ ਕਰਨ ਅਤੇ ਬਹੁਮਤ ਨਾਲ ਕਾਂਗਰਸ ਨੂੰ ਜਿਤਾਉਣ ਦੀ ਅਪੀਲ ਕੀਤੀ। ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਕਾਂਗਰਸ ਪਾਰਟੀ ਨੂੰ ਸਮਰਪਿਤ ਰਹੇ ਹਨ ਅਤੇ ਕੁਝ ਪਰਿਵਾਰਕ ਮਸਲਿਆਂ ਕਾਰਨ ਚੁੱਪ ਹੋ ਗਏ ਸਨ। ਉਨ੍ਹਾਂ ਕਿਹਾ ਕਿ ਜਲੰਧਰ ਦੇ ਵਿਕਾਸ ਲਈ ਚਰਨਜੀਤ ਸਿੰਘ ਚੰਨੀ ਬਾਕੀ ਸਾਰੇ ਉਮੀਦਵਾਰਾਂ ਨਾਲੋਂ ਵਧੀਆ ਹਨ।