image caption:

ਹਰਦੀਪ ਸਿੰਘ ਨਿੱਜਰ ਕਤਲਕਾਂਡ ਬਾਰੇ ਰਿਪੋਰਟਿੰਗ ਕਰਨ ਵਾਲੀ ਪੱਤਰਕਾਰ ਨੇ ਭਾਰਤ ਛੱਡਿਆ

 ਨਵੀਂ ਦਿੱਲੀ: ਆਸਟਰੇਲੀਆ ਦੀ ਇਕ ਪੱਤਰਕਾਰ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਭਾਰਤ ਸਰਕਾਰ ਵਲੋਂ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਉਸ ਨੂੰ ਭਾਰਤ ਛੱਡਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਉਸ ਦੇ ਵਰਕ ਵੀਜ਼ਾ ਦੀ ਮਿਆਦ ਵਧਾਉਣ ਤੋਂ ਇਸ ਕਾਰਨ ਇਨਕਾਰ ਕਰ ਦਿਤਾ ਸੀ ਕਿ ਉਨ੍ਹਾਂ ਦੀਆਂ ਰੀਪੋਰਟਾਂ &lsquoਹੱਦਾਂ ਟੱਪ ਗਈਆਂ&rsquo ਹਨ।

ਆਸਟਰੇਲੀਆਈ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਦੀ ਦਖਣੀ ਏਸ਼ੀਆ ਬਿਊਰੋ ਦੀ ਮੁਖੀ ਅਵਨੀ ਡਾਇਸ ਨੇ ਕਿਹਾ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਰੀਪੋਰਟਿੰਗ &rsquoਤੇ ਭਾਰਤ ਸਰਕਾਰ ਵਲੋਂ ਇਤਰਾਜ਼ ਜਤਾਉਣ ਤੋਂ ਬਾਅਦ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਾਲੇ ਦਿਨ ਯਾਨੀਕਿ 19 ਅਪ੍ਰੈਲ ਨੂੰ ਭਾਰਤ ਛੱਡਣਾ ਪਿਆ ਸੀ। ਆਸਟਰੇਲੀਆਈ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਨੇ ਕਿਹਾ ਕਿ ਯੂਟਿਊਬ ਨੇ ਨਿੱਜਰ ਕਤਲ ਕੇਸ &rsquoਤੇ ਡਾਇਸ ਦੀ ਨਿਊਜ਼ ਸੀਰੀਜ਼ &lsquoਵਿਦੇਸ਼ੀ ਪੱਤਰਕਾਰ&rsquo ਦੇ ਇਕ ਐਪੀਸੋਡ &rsquoਤੇ ਵੀ ਭਾਰਤ &rsquoਚ ਪਾਬੰਦੀ ਲਗਾ ਦਿਤੀ ਗਈ ਹੈ।