image caption:

ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼

 ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਸਲਾਹ ਨਹੀਂ ਕਰ ਸਕਣਗੇ। ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ 
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਮੰਗ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਕਰਨ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਨਿਰਦੇਸ਼ ਦਿੱਤਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਨ੍ਹਾਂ ਨੂੰ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਮੈਡੀਕਲ ਜ਼ਰੂਰਤਾਂ ਦਾ ਵੀ ਪਤਾ ਲਗਾਓਣ ਲਈ ਕਿਹਾ ਹੈ ।