image caption:

ਬਾਬਾ ਰਾਮਦੇਵ ਦੀ ਸੰਸਥਾ ‘ਪਤੰਜਲੀ’ ਨੇ ਜਨਤਕ ਤੌਰ ‘ਤੇ ਮੰਗੀ ਮੁਆਫੀ, ਕਿਹਾ ਅਜਿਹੀ ਗਲਤੀ ਮੁੜ ਨਹੀਂ ਹੋਵੇਗੀ

 ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿੱਚ ਮੰਗਲਵਾਰ (23 ਅਪ੍ਰੈਲ) ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਯੋਗ ਗੁਰੂ ਬਾਬਾ ਰਾਮਦੇਵ ਇਸ ਮਾਮਲੇ ਦੀ ਸੁਣਵਾਈ ਵਿੱਚ ਹਿੱਸਾ ਲੈਣ ਲਈ ਅਦਾਲਤ ਵਿੱਚ ਪਹੁੰਚ ਗਏ ਹਨ। ਇਸ ਦੇ ਨਾਲ ਹੀ ਅਦਾਲਤ &lsquoਚ ਆਉਣ ਤੋਂ ਪਹਿਲਾਂ ਬਾਬਾ ਰਾਮਦੇਵ ਦੀ ਸੰਸਥਾ ਪਤੰਜਲੀ ਨੇ ਜਨਤਕ ਮੁਆਫੀ ਮੰਗੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਵਿੱਖ ਵਿਚ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਵਰਗੀਆਂ ਗਲਤੀਆਂ ਦੁਬਾਰਾ ਨਹੀਂ ਕੀਤੀਆਂ ਜਾਣਗੀਆਂ। ਕੰਪਨੀ ਨੇ ਕਿਹਾ ਹੈ ਕਿ ਉਹ ਅਦਾਲਤ ਦੀ ਮਰਿਆਦਾ ਨੂੰ ਵੀ ਕਾਇਮ ਰੱਖੇਗੀ।
ਜਨਤਕ ਮਾਫੀਨਾਮਾ ਵਿੱਚ ਪਤੰਜਲੀ ਆਯੁਰਵੇਦ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਅਦਾਲਤ ਅਤੇ ਸੰਵਿਧਾਨ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਉੱਤੇ ਕਾਇਮ ਹੈ। ਜਨਤਕ ਮੁਆਫੀਨਾਮੇ &lsquoਚ ਬਾਬਾ ਰਾਮਦੇਵ ਨੇ ਆਪਣੇ ਵਕੀਲਾਂ ਰਾਹੀਂ ਅਦਾਲਤ &lsquoਚ ਬਿਆਨ ਦੇਣ ਤੋਂ ਬਾਅਦ ਵੀ ਪਤੰਜਲੀ ਦਾ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਅਤੇ ਪ੍ਰੈੱਸ ਕਾਨਫਰੰਸ ਆਯੋਜਿਤ ਕਰਨ &lsquoਤੇ ਮੁਆਫੀ ਮੰਗੀ ਹੈ। ਬਾਬਾ ਰਾਮਦੇਵ ਦੀ ਪਤੰਜਲੀ ਆਯੁਰਵੇਦ ਦੀ ਇਹ ਮੁਆਫੀ ਅਜਿਹੇ ਸਮੇਂ &lsquoਚ ਆਈ ਹੈ, ਜਦੋਂ ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ &lsquoਤੇ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਫਟਕਾਰ ਲਗਾਈ ਸੀ। ਇਸ ਵਿੱਚ ਕਿਹਾ ਗਿਆ ਹੈ, &ldquoਪਤੰਜਲੀ ਆਯੁਰਵੇਦ ਮਾਨਯੋਗ ਸੁਪਰੀਮ ਕੋਰਟ ਦੀ ਮਾਣ-ਮਰਿਆਦਾ ਦਾ ਪੂਰਾ ਸਨਮਾਨ ਕਰਦੀ ਹੈ। ਅਸੀਂ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਬਿਆਨ ਦੇਣ ਦੇ ਬਾਵਜੂਦ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਅਤੇ ਪ੍ਰੈਸ ਕਾਨਫਰੰਸ ਆਯੋਜਿਤ ਕਰਨ ਦੀ ਗਲਤੀ ਲਈ ਦਿਲੋਂ ਮੁਆਫੀ ਮੰਗਦੇ ਹਾਂ।&rdquo