image caption:

ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਤੱਥਾਂ ਦੀ ਜਾਂਚ ਕਰਨ : ਜੀ. ਕੇ.

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ &rsquo84 ਸਿੱਖ ਵਿਰੋਧੀ ਦੰਗਿਆਂ ਸਬੰਧੀ ਮੀਡੀਆ ਰਿਪੋਰਟਾਂ ਰਾਹੀਂ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਨਾਲ ਇਨ੍ਹਾਂ ਦੰਗਿਆਂ ਖਿਲਾਫ਼ ਸਾਹਮਣੇ ਆ ਰਹੇ ਸਬੂਤਾਂ ਦਾ ਮੂੰਹ ਹੀ ਘੁੰਮ ਗਿਆ ਹੈ।
 
ਕੈਪਟਨ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਹੋਏ 1984 ਦਿੱਲੀ ਸਿੱਖ ਦੰਗਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਿਰਦਾਰ &lsquoਤੇ ਉੱਠ ਰਹੇ ਸਵਾਲਾਂ ਨੂੰ ਭੰਡੀ ਪ੍ਰਚਾਰ ਦੱਸ ਕੇ ਟਾਈਟਲਰ ਅਤੇ ਗਾਂਧੀ ਪਰਿਵਾਰ ਦੇ ਬਚਾਅ ਦੀ ਕੋਸ਼ਿਸ਼ ਕੀਤੀ ਹੈ। &rsquo84 ਦੰਗਿਆਂ ਵਿੱਚ ਰਾਜੀਵ ਗਾਂਧੀ ਦੀ ਭੂਮਿਕਾ &lsquoਤੇ ਸਵਾਲ ਉਠਾਉਣ ਲਈ ਵਿਰੋਧੀ ਧਿਰ ਦੀ ਤਿੱਖੀ ਆਲੋਚਨਾ ਕੀਤੀ ਹੈ।
 
ਪਰ ਇਸ ਤੋਂ ਉਲਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਦਾਅਵੇ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਕੈਪਟਨ ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਥਾਂ ਤੱਥਾਂ ਦੀ ਪੜਚੋਲ ਕਰਨੀ ਚਾਹੀਦੀ ਹੈ।
 
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾਂ 1984 ਸਿੱਖ ਕਤਲੇਆਮ ਸ਼ੁਰੂ ਹੋਣ ਦੇ ਅਤੇ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਜਾਂਚ &lsquoਤੇ ਸਵਾਲ ਚੁੱਕਣ ਦੀ ਥਾਂ ਸੱਚ ਦੇ ਬਾਹਰ ਆਉਣ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।
 
ਇੰਦਰਾ ਗਾਂਧੀ ਦੀ ਮ੍ਰਿਤਕ ਦੇਹ ਨੂੰ ਲੋਕਾਂ ਦੇ ਦਰਸ਼ਨਾਂ ਲਈ 3 ਦਿਨ ਲਈ ਤੀਨ ਮੂਰਤੀ ਭਵਨ &lsquoਚ ਰੱਖਣ ਦੇ ਨਾਲ ਹੀ 3 ਨਵੰਬਰ ਨੂੰ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਲਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਲੱਗਭਗ 4 ਵਜੇ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਬਾਅਦ ਹੀ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ ਗੱਡੀ ਅਤੇ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ &lsquoਤੇ ਹੋਏ ਹਮਲੇ ਬਾਰੇ ਕੈਪਟਨ ਦੀ ਕੀ ਦਲੀਲ ਹੈ।
 
ਪਰ ਕੈਪਟਨ ਨੇ ਆਲੋਚਨਾ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਨੂੰ ਬਦਨਾਮ ਕਰਨ ਦੀ ਸਾਜਿਸ਼ ਦੱਸਦਿਆਂ ਕਿਹਾ ਕਿ ਹਿੰਸਾ ਸ਼ੁਰੂ ਹੋਣ ਵੇਲੇ ਇੰਦਰਾ ਗਾਂਧੀ ਦਾ ਵੱਡਾ ਪੁੱਤਰ ਦਿੱਲੀ ਵਿੱਚ ਮੌਜੂਦ ਹੀ ਨਹੀਂ ਸੀ।
 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੰਗੇ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਚੋਣ ਦੌਰੇ &lsquoਤੇ ਕਲਕੱਤਾ ਤੋਂ ਕੋਈ 150 ਕਿਲੇਮੀਟਰ ਦੂਰ ਕੋਂਟਾਈ ਵਿਖੇ ਸਨ ਅਤੇ ਟੀ.ਵੀ. ਇੰਟਰਵਿਊ ਵਿੱਚ ਜਗਦੀਸ਼ ਟਾਈਟਲਰ ਦੇ ਬਿਆਨ ਨੂੰ ਜਾਣਬੁੱਝ ਕੇ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਪੂਰੀ ਤਰ੍ਹਾਂ ਰਿਕਾਰਡ ਹੈ ਕਿ ਰਾਜੀਵ ਗਾਂਧੀ, ਉਨ੍ਹਾਂ ਦੀ ਮਾਤਾ ਦੀ ਹੱਤਿਆ ਬਾਰੇ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਦਿੱਲੀ ਵਾਪਿਸ ਆਏ ਅਤੇ ਉਸ ਸਮੇਂ ਦੰਗੇ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਸਨ।
 
ਜਗਦੀਸ਼ ਟਾਈਟਲਰ ਨੇ ਰਾਜੀਵ ਗਾਂਧੀ ਨੂੰ ਦੰਗਿਆਂ ਦੇ ਨਾਲ ਨਹੀਂ ਕਦੇ ਵੀ ਨਹੀਂ ਜੋੜਿਆ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਟਾਈਟਲਰ ਨੇ ਆਪਣੀ ਇੰਟਰਵਿਊ ਵਿੱਚ ਸ਼ਪਸ਼ਟ ਕਿਹਾ ਹੈ ਕਿ ਰਾਜੀਵ ਗਾਂਧੀ ਨੇ ਉਨ੍ਹਾਂ ਦੇ ਨਾਲ ਸਥਿਤੀ &lsquoਤੇ ਨਿਯੰਤਰਣ ਕਰਨ ਦੀ ਕੋਸ਼ਿਸ਼ ਕੀਤੀ ਜੋ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੇ ਸਮੇਂ ਗੰਭੀਰ ਰੂਪ ਅਖਤਿਆਰ ਕਰ ਗਈ ਸੀ।
 
ਰਾਜੀਵ ਗਾਂਧੀ ਨੇ ਸਾਰੇ ਪਾਰਟੀ ਵਿਧਾਇਕਾਂ ਨੂੰ ਆਪਣੇ ਆਪਣੇ ਹਲਕਿਆਂ ਵਿੱਚ ਜਾਣ ਦੀਆਂ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਉਨ੍ਹਾਂ ਨੂੰ ਹਰ ਕੀਮਤ &lsquoਤੇ ਸਥਿਤੀ ਸ਼ਾਂਤ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ।
 
ਦੰਗਿਆਂ ਦੇ ਸਬੰਧ ਵਿੱਚ ਮੀਡੀਆ ਰਿਪੋਰਟਾਂ ਵਿੱਚ ਅੱਗੇ ਦਰਸਾਇਆ ਗਿਆ ਹੈ ਕਿ ਰਾਜੀਵ ਗਾਂਧੀ ਨੇ ਸਪਸ਼ਟ ਤੌਰ ਇਨ੍ਹਾਂ ਦੰਗਿਆਂ ਦੀ ਆਲੋਚਨਾ ਕੀਤੀ ਅਤੇ ਫਿਰਕੂ ਹਿੰਸਾ ਵਿੱਚ ਸ਼ਾਮਲ ਕਿਸੇ ਦੇ ਵਿਰੁੱਧ ਵੀ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਟੀ.ਵੀ. ਇੰਟਰਵਿਊ ਵਿੱਚ ਟਾਈਟਲਰ ਦੇ ਬਿਆਨ ਨੂੰ ਗਲਤ ਢੰੰਗ ਨਾਲ ਪੇਸ਼ ਕਰਨ ਲਈ ਝੂਠਾ ਭੰਡੀ ਪ੍ਰਚਾਰ ਕਰਨ ਦੀ ਕੀਤੀ ਗਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਇੱਕ ਨਿੱਜੀ ਚੈਨਲ ਨੂੰ ਦਿੱਤੇ ਗਏ ਬਿਆਨ ਕਾਰਨ ਜਗਦੀਸ਼ ਟਾਈਟਲਰ ਵਿਵਾਦਾਂ &lsquoਚ ਘਿਰ ਗਏ ਹਨ।
 
ਉਥੇ ਹੀ ਮਨਜੀਤ ਸਿੰਘ ਜੀ.ਕੇ ਵੱਲੋਂ ਜਾਰੀ ਕੀਤੀ ਗਈ ਸਟਿੰਗ ਵੀਡੀਓ ਦੀ ਵੀਡੀਓ ਵੀ ਅੱਜਕਲ੍ਹ ਸੁਰਖੀਆਂ &lsquoਚ ਹੈ। ਇਸ ਮਾਮਲੇ &lsquoਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਵੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਸਰਕਾਰ ਨੂੰ ਅਪੀਲ ਕੀਤੀ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਨੇ ਇਨ੍ਹਾਂ ਸਾਰੇ ਤਾਜ਼ੇ ਸਬੂਤਾਂ ਨੂੰ ਨਕਾਰ ਕੇ ਇਸ ਮਾਮਲੇ &lsquoਚ ਇੱਕ ਵਾਰ ਫਿਰ ਤੋਂ ਰਾਜੀਵ ਗਾਂਧੀ ਅਤੇ ਟਾਈਟਲਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ।