image caption:

ਮੈਲਬੌਰਨ ‘ਚ 14 ਅਪ੍ਰੈਲ ਨੂੰ ਮਨਾਇਆ ਜਾਵੇਗਾ ‘ਸਿੱਖ ਵਿਰਾਸਤ ਦਿਹਾੜਾ’

ਸਿੱਖ ਹੈਰੀਟੇਜ਼ ਸੰਸਥਾ ਆਸਟ੍ਰੇਲੀਆ ਵੱਲੋਂ ਸਿੱਖ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਅਸਲ ਤਰੀਕੇ ਨਾਲ ਪੇਸ਼ ਕੀਤਾ ਜਾਵੇਗਾ। ਪੱਛਮੀ ਮੈਲਬੌਰਨ ਦੇ ਵੈਰੀਬੀ ਇਲਾਕੇ ਵਿਚ ਸਥਿਤ ਪ੍ਰੈਜ਼ੀਡੈਂਟ ਪਾਰਕ &lsquoਚ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਿੱਖ ਵਿਰਾਸਤ ਦਿਹਾੜਾ ਖਾਲਸਾਈ ਰੀਤੀ-ਰਿਵਾਜ਼ਾਂ ਮੁਤਾਬਕ ਮਨਾਇਆ ਜਾ ਰਿਹਾ ਹੈ।
 
ਪ੍ਰਬੰਧਕਾਂ ਨੇ ਇਸ ਪ੍ਰੋਗਰਾਮ ਦੀ ਰੂਪ ਰੇਖਾ ਬਾਰੇ ਦੱਸਿਆ ਕਿਹਾ ਕਿ ਖਾਲਸਾਈ ਚਿੰਨ ਨਗਾਰੇ ਅਤੇ ਨਰਸਿੰਘੇ ਦੀ ਗੂੰਜ &lsquoਚ ਪੰਜ ਪਿਆਰਿਆਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਦਿਨ 18ਵੀਂ ਸਦੀ ਦੇ ਸਿੰਘਾਂ ਦੇ ਜੀਵਨ ਨੂੰ ਰੂਪਮਾਨ ਕਰਦੀਆਂ ਝਾਕੀਆਂ, ਗੁਰੂ ਸਾਹਿਬਾਨ ਦੇ ਕਾਰਜ ਕਾਲ ਸਮੇਂ ਖਾਲਸਾ ਰਾਜ ਅਤੇ ਖਾਲਸਾਈ ਸਿੱਕਿਆਂ ਦੀਆਂ ਪ੍ਰਦਰਸ਼ਨੀਆਂ ਖਾਸ ਖਿੱਚ ਦਾ ਕੇਂਦਰ ਹੋਣਗੀਆਂ। ਸਿੱਖੀ ਸ਼ਾਨ ਦੇ ਪ੍ਰਤੀਕ ਦਸਤਾਰ ਮੁਕਾਬਲੇ ਅਤੇ ਗੁਰਮੁੱਖੀ ਲੇਖਣੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
 
ਇਸ ਮੌਕੇ ਪ੍ਰਸਿੱਧ ਕਵੀਸ਼ਰ ਅਤੇ ਸਿੱਖ ਬੁਲਾਰੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਇਸ ਤੋਂ ਇਲਾਵਾ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀਆਂ ਸ਼ਸਤਰ ਪ੍ਰਦਰਸ਼ਨੀਆਂ, ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ ਅਤੇ ਘੋੜ ਸਵਾਰੀ ਦੇ ਜੌਹਰ ਵਿਖਾਏ ਜਾਣਗੇ।
 
ਕੈਨੇਡਾ ਦੇ ਮਸ਼ਹੂਰ ਚਿੱਤਰਕਾਰ ਪਰਮ ਸਿੰਘ ਅਤੇ ਡੇਨੀਅਲ ਕੌਨਲ ਆਪਣੀਆਂ ਕਲਾਕ੍ਰਿਤੀਆਂ ਨਾਲ ਵਿਸ਼ੇਸ਼ ਸਾਂਝ ਪਾਉਣਗੇ। ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਖੇਡਾਂ ਅਤੇ ਹੋਰ ਦਿਲਚਸਪ ਵੰਨਗੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ ਅਤੇ ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਇਸ ਵਿਲੱਖਣ ਵਿਸਾਖੀ ਦਿਹਾੜੇ &lsquoਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
 
ਜ਼ਿਕਰਯੋਗ ਹੈ ਕਿ ਸਿੱਖ ਧਰਮ ਕੁਰਬਾਨੀਆਂ ਵਾਲਾ ਧਰਮ ਹੈ। ਬਿਨਾਂ ਕਿਸੇ ਅੰਧ ਵਿਸ਼ਵਾਸ ਤੋਂ ਇਹ ਆਪਣੇ ਅਸੂਲਾਂ ਉੱਤੇ ਖੜ੍ਹਾ ਹੈ। ਸਾਡੇ ਗੁਰੂ ਸਾਹਿਬਾਨ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ। ਭਾਰਤ ਦੇ ਇਤਿਹਾਸ ਦਾ ਕੋਈ ਵੀ ਵਰਕਾ ਫਰੋਲ ਕੇ ਦੇਖ ਲਵੋ ਸਿੱਖ ਯੋਧਿਆਂ ਦੀਆਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ।
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼ ਭਰ ਵਿਚ ਸਿੱਖੀ ਨੂੰ ਪ੍ਰਫੁਲਿਤ ਕਰਨ ਲਈ ਯਤਨ ਕਰ ਰਹੀ ਹੈ। ਇਸੇ ਤਹਿਤ ਐੱਸ.ਜੀ.ਪੀ.ਸੀ ਦੇ ਪ੍ਰਧਾਨ ਲੌਂਗੋਵਾਲ ਕਮੇਟੀ ਦੇ ਨੁਮਾਇੰਦਿਆਂ ਸਮੇਤ ਛੱਤੀਸਗੜ੍ਹ ਪਹੁੰਚੇ।
 
ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਲਾਸਪੁਰ(ਛੱਤੀਸਗੜ੍ਹ) ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ &lsquoਚ ਕਰਵਾਏ ਗਏ ਇਕ ਗੁਰਮਤਿ ਸਮਾਮਗ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੱਤੀਸਗੜ੍ਹ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ ਅਤੇ ਇਥੇ ਸਥਿਤ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।ਉਨ੍ਹਾਂ ਛੱਤੀਸਗੜ੍ਹ ਦੇ ਸਿੱਖ ਆਗੂਆਂ ਅਤੇ ਸੰਗਤਾਂ ਵੱਲੋਂ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਦੀ ਪ੍ਰਸ਼ੰਸਾ ਵੀ ਕੀਤੀ।