image caption:

ਪਰਮੀਸ਼ ਵਰਮਾ ‘ਤੇ ਹੋਏ ਹਮਲੇ ‘ਚ ਪੁਲਸ ਵਲੋਂ ਇਕ ਵਿਅਕਤੀ ਗ੍ਰਿਫਤਾਰ

ਮੋਹਾਲੀ,- ਮਸ਼ਹੂਰ ਵੀਡੀਓ ਡਾਇਰੈਕਟਰ, ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ &lsquoਤੇ ਹੋਏ ਜਾਨਲੇਵਾ ਹਮਲੇ ਦੇ ਸੰਬੰਧ ਵਿਚ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਹਿਮਾਚਲ ਦੇ ਬੱਦੀ ਇਲਾਕੇ ਵਿਚ ਰੇਡ ਕਰਕੇ ਪਹਿਲੀ ਗ੍ਰਿਫਤਾਰੀ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਂ ਹਰਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸ਼ਨੀਵਾਰ ਦੇਰ ਰਾਤ ਪਰਮੀਸ਼ ਵਰਮਾ &lsquoਤੇ ਕੁਝ ਗੈਂਗਸਟਰਾਂ ਵਲੋਂ ਹਮਲਾ ਕਰ ਦਿੱਤਾ ਗਿਆ ਸੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ &lsquoਚ ਦਾਖਲ ਕਰਵਾਇਆ ਗਿਆ ਸੀ।