ਕਠੂਆ ਗੈਂਗਰੇਪ ਕੇਸ ਦੀ ਅਗਲੀ ਸੁਣਵਾਈ 28 ਅਪਰੈਲ ਨੂੰ
ਜੰਮੂ: ਕਠੂਆ ਗੈਂਗਰੇਪ ਤੇ ਹੱਤਿਆ ਮਾਮਲੇ ਵਿੱਚ ਜੰਮੂ ਦੀ ਸੈਸ਼ਨਜ਼ ਕੋਰਟ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਉਣ ਲਈ ਕਿਹਾ ਹੈ। ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਕੋਲ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਨਹੀਂ ਕਰਵਾਈ ਗਈ।
ਸੁਣਵਾਈ ਦੌਰਾਨ ਸਾਰੇ ਮੁਲਜ਼ਮਾਂ ਨੇ ਪੀੜਤ ਧਿਰ ਦੇ ਦਾਅਵਿਆਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਨਾਰਕੋ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਨਾਰਕੋ ਟੈਸਟ ਲਈ ਤਿਆਰ ਹਨ ਜਿਸ ਮਗਰੋਂ ਸਭ ਸਪਸ਼ਟ ਹੋ ਜਾਏਗਾ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 28 ਅਪਰੈਲ &lsquoਤੇ ਪਾ ਦਿੱਤੀ ਹੈ। ਇਮ ਮਾਮਲੇ ਵਿੱਚ ਅੱਠ ਮੁਲਜ਼ਮ ਹਨ ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ।