image caption:

ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨ ਦਾ 'ਤਾਨਾਸ਼ਾਹੀ' ਵਤੀਰਾ

ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਭਾਰਤੀ ਸਿੱਖ ਸ਼ਰਧਾਲੂਆਂ ਨਾਲ ਬੁਰਾ ਵਿਹਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲਾਂ ਸਿੱਖ ਯਾਤਰੂਆਂ ਨੂੰ ਮੰਦੇ ਪ੍ਰਬੰਧਾਂ ਕਾਰਨ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਤੇ ਬਾਅਦ ਵਿੱਚ ਪਾਕਿਸਤਾਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਵੀ ਝੱਲਣਾ ਪੈ ਰਿਹਾ ਹੈ।

ਵਿਸਾਖੀ ਮਨਾਉਣ ਪਹੁੰਚੇ ਸਿੱਖ ਸ਼ਰਧਾਲੂਆਂ ਵਕਫ਼ ਬੋਰਡ ਦੇ ਮੰਦੇ ਪ੍ਰਬੰਧਾਂ ਦੀ ਸ਼ਿਕਾਇਤ ਲਈ ਭਾਰਤੀ ਹਾਈ ਕਮਿਸ਼ਨ ਨੂੰ ਮਿਲਣ ਜਾਣਾ ਸੀ ਪਰ ਪਾਕਿਸਤਾਨ ਨੇ ਜਥੇ ਨੂੰ ਹਾਈ ਕਮਿਸ਼ਨਰ ਨਾਲ ਮਿਲਣ ਤੋਂ ਰੋਕ ਦਿੱਤਾ। ਭਾਰਤੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੀ ਕਾਰਵਾਈ ਦਾ ਸਖਤ ਵਿਰੋਧ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਾਤਨ ਨੇ ਧਾਰਮਿਕ ਗੁਰਦੁਆਰਿਆਂ ਦੀ ਯਾਤਰਾ ਲਈ ਦੁਵੱਲੇ ਸਮਝੌਤੇ ਦੀ ਉਲੰਘਣਾ ਕੀਤੀ ਹੈ।

ਪਾਕਿਸਤਾਨ ਨੇ 12 ਅਪ੍ਰੈਲ ਨੂੰ ਭਾਰਤੀ ਅਧਿਕਾਰੀਆਂ ਨੂੰ ਵਾਹਘਾ ਸਰਹੱਦ ਪਾਰ ਕਰ ਪਾਕਿਸਤਾਨ ਪਹੁੰਚੀ ਸਿੱਖ ਸੰਗਤ ਨਾਲ ਮਿਲਣ ਤੋਂ ਵੀ ਰੋਕ ਦਿੱਤਾ ਸੀ। ਇਸ ਤੋਂ ਇਲਾਵਾ 14 ਅਪ੍ਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ ਦਾਖਲ਼ ਹੋਣ &lsquoਤੇ ਵੀ ਰੋਕ ਲਾਈ ਸੀ। ਵਿਸਾਖੀ ਮੌਕੇ ਭਾਰਤ ਤੇ ਹੋਰ ਦੇਸ਼ਾਂ ਤੋਂ 2,000 ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚੇ ਹੋਏ ਹਨ। ਭਾਰਤ ਤੋਂ 717 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਉਨ੍ਹਾਂ ਨੇ 21 ਅਪ੍ਰੈਲ ਨੂੰ ਵਾਪਸ ਦੇਸ਼ ਪਰਤ ਆਉਣਾ ਹੈ।