image caption:

24 ਘੰਟਿਆਂ 'ਚ ਪੰਜ ਕਿਸਾਨਾਂ ਦੀ ਖ਼ੁਦਕੁਸ਼ੀ 'ਤੇ ਬੈਂਸ ਨੇ ਮੰਗਿਆ ਜਵਾਬ

ਲੁਧਿਆਣਾ: ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਪੰਜ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ &lsquoਤੇ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ਨੂੰ ਖ਼ੂਬ ਰਗੜੇ ਲਾਏ ਹਨ। ਬੈਂਸ ਨੇ ਕਿਹਾ ਕਿ ਕੈਪਟਨ ਸਰਕਾਰ ਦੇ 14 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਭ ਤੋਂ ਵੱਡਾ ਚੋਣ ਵਾਅਦਾ ਕਿਸਾਨ ਕਰਜ਼ ਮਾਫੀ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦਾ ਕੁਝ ਪ੍ਰਤੀਸ਼ਤ ਹੀ ਕਰਜ਼ ਮੁਆਫ਼ ਕੀਤਾ ਹੈ, ਜੋ ਉਨ੍ਹਾਂ ਦੇ ਜ਼ਖ਼ਮਾਂ &lsquoਤੇ ਲੂਣ ਭੁੱਕਣ ਵਾਂਗ ਹੈ।

ਬੈਂਸ ਨੇ ਕਿਹਾ ਕਿ ਪੰਜਾਬ ਦੀ ਤ੍ਰਾਸਦੀ ਹੈ ਕਿ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਖ਼ੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਬੈਂਕਾਂ ਵੱਲੋਂ ਕਿਸਾਨਾਂ ਨੂੰ ਪ੍ਰੇਸ਼ਾਨ ਕੀਤੇ ਜਾਣ &lsquoਤੇ ਨਕੇਲ ਕੱਸੇ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਨੇ ਆਂਗਣਵਾੜੀ ਵਰਕਰਾਂ ਦੇ ਪ੍ਰਦਰਸ਼ਨ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ 58 ਹਜ਼ਾਰ ਆਂਗਣਵਾੜੀ ਵਰਕਰਜ਼ ਨੂੰ ਬੇਰੁਜ਼ਗਾਰ ਕਰਨ ਵਾਲੀ ਕੈਪਟਨ ਸਰਕਾਰ ਤਾਂ ਉਨ੍ਹਾਂ ਦੀਆਂ ਖ਼ੂਨ ਨਾਲ ਲਿਖੀਆਂ ਚਿੱਠੀਆਂ ਤੋਂ ਵੀ ਜਾਗ ਨਹੀਂ ਰਹੀ।

ਵਿਧਾਇਕ ਬੈਂਸ ਨੇ ਆਰਐਸਐਸ ਵੱਲੋਂ ਸਿੱਖ ਗੁਰੂਆਂ ਬਾਰੇ ਗ਼ਲਤ ਜਾਣਕਾਰੀ ਦਿੱਤੇ ਜਾਣ &lsquoਤੇ ਕਿਹਾ ਕਿ ਇਸ ਮਸਲੇ &lsquoਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਮਹਾਰਾਸ਼ਟਰ ਸਰਕਾਰ ਨਾਲੋਂ ਚਿੱਠੀ-ਪੱਤਰੀ ਕਰਨ ਨਾਲੋਂ ਅਕਾਲੀ ਦਲ ਬੀਜੇਪੀ ਨਾਲੋਂ ਆਪਣਾ ਗੱਠਜੋੜ ਹੀ ਤੋੜ ਦੇਵੇ।

ਇਸ ਤੋਂ ਇਲਾਵਾ ਉਨ੍ਹਾਂ ਆਪਣੇ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਦਾ ਰਸਤਾ ਰੋਕਣ ਤੇ ਉਨ੍ਹਾਂ ਦੇ ਗੰਨਮੈਨਾਂ &lsquoਤੇ ਹਮਲਾ ਹੋਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ 10 ਸਾਲ ਗੁੰਡਾਗਰਦੀ ਕੀਤੀ ਹੈ ਤੇ ਹੁਣ ਕਾਂਗਰਸ ਵੱਲੋਂ ਗੁੰਡਾਗਰਦੀ ਕੀਤੀ ਜਾ ਰਹੀ ਹੈ। ਬੈਂਸ ਨੇ ਜੀਐਸਟੀ ਨਾਲ ਪੰਜਾਬ ਦੇ ਮਾਲੀਆ ਘਟਣ ਵਾਲੇ ਮਸਲੇ &lsquoਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਵੀ ਨੁਕਤਾਚੀਨੀ ਕੀਤੀ।