image caption:

ਬੇਅੰਤ ਸਿੰਘ ਦੇ ਪੋਤੇ ਬਿੱਟੂ ਨੂੰ ਖਾਲਿਸਤਾਨੀਆਂ ਦੀ 'ਧਮਕੀ', ਸੁਰੱਖਿਆ ਏਜੰਸੀਆਂ ਚੌਕਸ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਾਜ਼ਾ ਧਮਕੀ ਮਿਲੀ ਹੈ। ਕੈਲੀਫੋਰਨੀਆ ਤੋਂ ਲੰਘੀ 10 ਜੂਨ ਨੂੰ &ldquoਰੈਫਰੰਡਮ 2020-ਖਾਲਿਸਤਾਨ&rdquo ਦੇ ਸਮਾਗਮ ਦੌਰਾਨ ਹੋਈ ਇਸ ਘਟਨਾ ਕਾਰਨ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

ਸਿੱਖਸ ਫਾਰ ਜਸਟਿਸ ਨਾਂ ਦੇ ਟਵਿੱਟਰ ਹੈਂਡਲ &lsquoਤੇ ਲਿਖਿਆ ਗਿਆ ਹੈ ਕਿ ਰਵਨੀਤ ਬਿੱਟੂ ਅਮਰੀਕਾ ਤੇ ਕੈਨੇਡਾ ਆਧਾਰਤ &ldquoਰੈਫਰੰਡਮ 2020-ਖਾਲਿਸਤਾਨ&rdquo ਮੁਹਿੰਮ ਨਾਲ ਜੁੜੇ ਲੋਕਾਂ ਨੂੰ ਅੱਤਵਾਦੀ ਐਲਾਨਣ ਵੱਲ ਤੁਰੇ ਹੋਏ ਹਨ। ਇਹ ਵੀ ਲਿਖਿਆ ਗਿਆ ਹੈ ਕਿ ਬਿੱਟੂ ਦੀਆਂ ਕੋਸ਼ਿਸ਼ਾਂ ਦਾ ਪੂਰੇ ਜ਼ੋਰ ਨਾਲ ਕਾਨੂੰਨੀ ਵਿਰੋਧ ਵੀ ਕੀਤਾ ਜਾਵੇਗਾ। ਟਵੀਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਟੈਗ ਕੀਤਾ ਗਿਆ ਹੈ।

ਉੱਧਰ ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਸਿੱਖਸ ਫਾਰ ਜਸਟਿਸ ਦੇ ਅਹੁਦੇਦਾਰਾਂ ਵਿਰੁੱਧ ਕੇਸ ਦਰਜ ਕਰਵਾਉਣ ਲਈ ਉਹ ਪੁਲਿਸ ਮੁਖੀ ਨੂੰ ਆਪਣੀ ਸ਼ਿਕਾਇਤ ਦੇਣਗੇ। ਇਨ੍ਹਾਂ ਮੁਲਜ਼ਮਾਂ ਨੂੰ ਭਾਰਤ ਲਿਆਉਣ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।