image caption:

ਅਟਲ ਬਿਹਾਰੀ ਵਾਜਪਾਈ ਦੀ ਸਿਹਤ 'ਚ ਸੁਧਾਰ, ਜਲਦੀ ਮਿਲ ਸਕਦੀ ਹੈ ਛੁੱਟੀ

ਨਵੀਂ ਦਿੱਲੀ&mdash ਭਾਰਤ ਦੇ ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪਈ ਪਿਛਲੇ ਤਿੰਨ ਦਿਨਾਂ ਤੋਂ ਨਵੀਂ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਹਨ। ਬੁੱਧਵਾਰ ਨੂੰ ਏਮਜ਼ ਦੇ ਡਾਕਟਰਾਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਹਾਲਤ 'ਚ ਹੁਣ ਸੁਧਾਰ ਹੋ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਉਨ੍ਹਾਂ ਨੂੰ ਏਮਜ਼ ਤੋਂ ਛੁੱਟੀ ਮਿਲ ਸਕਦੀ ਹੈ।
ਅਟਲ ਬਿਹਾਰੀ ਵਾਜਪਈ ਨੂੰ ਕਿਡਨੀ ਸੰਬੰਧੀ ਮੁਸ਼ਕਲਾਂ ਦੇ ਚੱਲਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਏਮਜ਼ ਦੇ ਨਿਰਦੇਸ਼ਕ ਰਣਦੀਪ ਗੁਲੇਰੀਆ ਦੀ ਦੇਖਰੇਖ 'ਚ ਪਿਛਲੇ ਤਿੰਨ ਦਿਨਾਂ ਤੋਂ ਉਨ੍ਹਾਂ ਦਾ ਇਲਾਜ ਜਾਰੀ ਹੈ। ਬੁੱਧਵਾਰ ਨੂੰ ਏਮਜ਼ ਨੇ ਜਾਣਕਾਰੀ ਦਿੱਤੀ ਕਿ ਸਾਬਕਾ ਪ੍ਰਧਾਨਮੰਤਰੀ ਨੂੰ ਇਲਾਜ ਦਾ ਫਾਇਦਾ ਹੋ ਰਿਹਾ ਹੈ।


ਏਮਜ਼ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਈ ਦੀ ਸਿਹਤ 'ਚ ਪਿਛਲੇ 48 ਘੰਟਿਆਂ 'ਚ ਬਹੁਤ ਸੁਧਾਰ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦੀ ਦਿਲੀ ਗਤੀ, ਬੀ.ਪੀ ਅਤੇ ਸਾਹ ਸਮਾਨ ਰੂਪ ਨਾਲ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਕਿਡਨੀ ਵੀ ਸਮਾਨ ਰੂਪ ਨਾਲ ਕੰਮ ਕਰ ਰਹੀ ਹੈ। ਅਟਲ ਬਿਹਾਰੀ ਵਾਜਪਈ ਨੂੰ ਬਿਨਾਂ ਕਿਸੇ ਸਪੋਰਟ ਦੇ ਰੱਖਿਆ ਜਾ ਰਿਹਾ ਹੈ।