image caption:

ਇਮਰਾਨ ਖਾਨ ਦੇ ਸੱਦੇ ’ਤੇ ਪਾਕਿ ਨਹੀਂ ਜਾਣਗੇ ਕਪਿਲ ਦੇਵ

ਚੰਡੀਗੜ੍ਹ: ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਸਾਬਕਾ ਕ੍ਰਿਕਟਰ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। ਇਸ ਪਿੱਛੇ ਕਪਿਲ ਨੇ ਆਪਣੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਮਰਾਨ ਖਾਨ 18 ਅਗਸਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।
ਕਪਿਲ ਦੇਵ ਨੇ 'ਏਬੀਪੀ ਨਿਊਜ਼' ਨੂੰ ਦੱਸਿਆ ਕਿ ਸਹੁੰ ਚੁੱਕ ਸਮਾਗਮ ਵਿੱਚ ਨਾ ਜਾਣਾ ਉਨ੍ਹਾਂ ਦਾ ਨਿੱਜੀ ਫੈਸਲਾ ਹੈ। ਇਸ ਲਈ ਕਿਸੇ ਸਿਆਸੀ ਪਾਰਟੀ ਨੇ ਉਨ੍ਹਾਂ &rsquoਤੇ ਕੋਈ ਦਬਾਅ ਨਹੀਂ ਪਾਇਆ। ਉਨ੍ਹਾਂ ਇਮਰਾਨ ਖਾਨ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਭੇਜਣ ਲਈ ਧੰਨਵਾਦ ਕੀਤਾ। ਕਪਿਲ ਦੇ ਨਾਲ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਤੇ ਸੁਨੀਲ ਗਾਵਸਕਰ ਨੂੰ ਵੀ ਸੱਦਾ ਭੇਜਿਆ ਸੀ। ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ।

ਇਸ ਪਿੱਛੇ ਉਨ੍ਹਾਂ ਇੱਕ ਕਾਰਨ ਆਪਣਾ ਖਿਡਾਰੀ ਹੋਣਾ ਦੱਸਿਆ। ਉਨ੍ਹਾਂ ਕਿਹਾ ਕਿ ਉਹ ਲੀਡਰ ਵਜੋਂ ਨਹੀਂ, ਬਲਕਿ ਇੱਕ ਖਿਡਾਰੀ ਵਜੋਂ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ।