image caption:

9 ਅਕਤੂਬਰ ਤੋਂ ਮੁਸ਼ੱਰਫ ਖਿਲਾਫ਼ ਰੋਜ਼ਾਨਾ ਹੋਵੇਗੀ ਸੁਣਵਾਈ

ਇਸਲਾਮਾਬਾਦ - ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਖਿਲਾਫ਼ ਚੱਲ ਰਹੇ ਦੇਸ਼ਧ੍ਰੋਹ ਦੇ ਕੇਸ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਨੇ 9 ਅਕਤੂਬਰ ਤੋਂ ਰੋਜ਼ਾਨਾ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ। ਤਿੰਨ ਮੈਂਬਰੀ ਟ੍ਰਿਬਿਊਨਲ ਨੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੂੰ ਲਿਖਤੀ ਤੌਰ &rsquoਤੇ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਮੁਸ਼ੱਰਫ ਨੂੰ ਅਦਾਲਤ &rsquoਚ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ।