image caption:

ਸਕੂਲ ‘ਚ ਵਿਦਿਆਰਥਣਾਂ ਦੇ ਕੱਪੜੇ ਉਤਾਰਨ ਦਾ ਮਾਮਲਾ ਫਰਜ਼ੀ-ਅਧਿਆਪਕ

ਅਬੋਹਰ ਦੇ ਪਿੰਡ ਕੁੰਡਲ ਦੇ ਇੱਕ ਸਰਕਾਰੀ ਸਕੂਲ ਵਿੱਚ ਪੜਾਉਣ ਵਾਲੀਆਂ ਅਧਿਆਪਕਾਂ ਨੇ ਵਿਦਿਆਰਥਣਾਂ ਨਾਲ ਬਦਸਲੂਕੀ ਕੀਤੀ।ਜਾਣਕਾਰੀ ਅਨੁਸਾਰ ਇੱਕ ਅਧਿਆਪਕਾ ਦੁਆਰਾ ਸਕੂਲ ਦੇ ਕਲਾਸ ਰੂਮ ਵਿੱਚ ਹੀ ਕੁੜੀਆਂ ਦੇ ਕਪੜੇ ਉਤਰਵਾ ਕੇ ਜਾਂਚ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਬਾਲ ਸੁਰੱਖਿਆ ਵਿਭਾਗ ਦੇ ਅਹੁਦੇਦਾਰਾਂ ਨੇ ਪੀੜ੍ਹਤ ਵਿਦਿਆਰਥਣਾਂ ਦੇ ਬਿਆਨ ਦਰਜ ਕੀਤੇ ਹਨ। ਇੰਨਾ ਹੀ ਨਹੀਂ ਅੱਜ ਪੀੜ੍ਹਤ ਵਿਦਿਆਰਥਣਾਂ ਆਪਣੇ ਪਾਰਵਾਰਿਕ ਮੈਬਰਾਂ ਸਮੇਤ ਮੀਡੀਆ ਦੇ ਸਾਹਮਣੇ ਆਏ ਅਤੇ ਇਸਦੇ ਨਾਲ ਹੀ ਅਧਿਆਪਕਾਵਾਂ ਵੀ ਮੀਡੀਆ ਦੇ ਸਾਹਮਣੇ ਆਈਆਂ।
ਵਿਦਿਆਰਥਣਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਉਹਨਾਂ ਦੇ ਕੱਪੜੇ ਉਤਾਰ ਕੇ ਉਹਨਾਂ ਨੂੰ ਜਲੀਲ ਕੀਤਾ ਗਿਆ।ਉਹਨਾਂ ਕਿਹਾ ਕਿ ਉਕਤ ਅਧਿਆਪਕਾ ਦੇ ਕਹਿਣ ਤੇ ਹੀ ਉਹਨਾਂ ਦੇ ਕੱਪੜੇ ਉਤਾਰ ਕੇ ਤਲਾਸ਼ੀ ਲਈ ਗਈ।ਜਿਸ ਤੋਂ ਦੋ ਦਿਨ ਬਾਅਦ ਵਿਦਿਆਰਥਣਾਂ ਨੇ ਆਪਣੇ ਪਰਿਵਾਰ ਨੂੰ ਦੱਸਿਆ ਤੇ ਹੁਣ ਪਰਿਵਾਰ ਤੇ ਪਿੰਡ ਵਾਲਿਆਂ &lsquoਚ ਕਾਫੀ ਰੋਸ ਹੈ। ਜਾਣਕਾਰੀ ਅਨੁਸਾਰ ਇਸ ਸਭ ਤੋਂ ਬਾਅਦ ਹੀ ਮਾਮਲਾ ਗਰਮਾਇਆ ਹੈ।ਪਰਿਵਾਰ ਵਾਲੇ ਮੰਗ ਕਰ ਰਹੇ ਹਨ ਕਿ ਅਧਿਆਪਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉੱਥੇ ਹੀ ਜਦੋਂ ਅਧਿਆਪਕਾਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਹ ਸਾਰਾ ਮਾਮਲਾ ਝੂਠਾ ਹੈ। ਉਹਨਾਂ ਨੇ ਮੀਡੀਆ ਅੱਗੇ ਆ ਕੇ ਇਸ ਮਾਮਲੇ ਨੂੰ ਝੂਠਾ ਦੱਸਿਆ ਹੈ। ਐਸਡੀਐੱਮ ਪੂਨਮ ਦੇ ਮੁਤਾਬਿਕ ਮਾਮਲੇ ਦੀ ਨਿਰਪੱਖ ਜਾਂਚ ਕਰ ਸਰਕਾਰ ਨੂੰ ਰਿਪੋਰਟ ਸੌਂਪੀ ਜਾਵੇਗੀ। ਜਿਸ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ,ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਮੁੱਖ-ਮੰਤਰੀ ਦੇ ਧਿਆਨ ਵਿੱਚ ਇਹ ਮਾਮਲਾ ਉਸ ਵੇਲੇ ਆਇਆ ਜਦੋਂ ਉਹਨਾਂ ਕੋਲ ਇੱਕ ਵੀਡੀਓ ਪਹੁੰਚੀ ਜਿਸ ਵਿੱਚ ਵਿਦਿਆਰਥਣ ਰੋ-ਰੋ ਕੇ ਸ਼ਿਕਾਇਤ ਕਰ ਰਹੀ ਸੀ ਕਿ ਅਧਿਆਪਕਾਂ ਵੱਲੋਂ ਉਨ੍ਹਾਂ ਦੀ ਸਕੂਲ ਅੰਦਰ ਤਲਾਸ਼ੀ ਲਈ ਗਈ ਹੈ।ਜਿਸ ਤੋਂ ਬਾਅਦ ਕੈਪਟਨ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇਸ ਸਕੂਲ ਦਾ ਦੌਰਾ ਕਰਨ ਲਈ ਵੀ ਕਿਹਾ ਹੈ ਤੇ ਉਹਨਾਂ ਦੇ ਮਾਪਿਆਂ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਦੇ ਪੁਖਤਾ ਸਬੂਤ ਇੱਕਠੇ ਕਰ ਅਧਿਆਪਕਾਂ &lsquoਤੇ ਕਾਰਵਾਈ ਕਰਨ ਨੂੰ ਵੀ ਕਿਹਾ ਹੈ।ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪ੍ਰਸ਼ਾਸਕੀ ਆਧਾਰ &rsquoਤੇ ਇਨ੍ਹਾਂ ਅਧਿਆਪਕਾਂ ਦਾ ਸਕੂਲ ਤੋਂ ਬਾਹਰ ਤਬਾਦਲਾ ਕਰਨ ਦੇ ਹੁਕਮ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ।ਇਸ ਮਾਮਲੇ ਦੀ ਪੂਰੀ ਰਿਪੋਰਟ ਸੋਮਵਾਰ ਤੱਕ ਪੇਸ਼ ਕਰਨ ਨੂੰ ਕਿਹਾ ਗਿਆਂ ਹੈ। ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।