image caption:

ਕੈਪਟਨ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ ‘ਕੀ ਕੇਜਰੀਵਾਲੀ ਸੱਚਮੁੱਚ ਗ੍ਰੈਜੂਏਟ ਹਨ’

ਜਲੰਧਰ: ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਦੇ ਕਿਸਾਨਾਂ ਵਲੋਂ ਸਾੜੀ ਜਾ ਰਹੀ ਪਰਾਲੀ ਕਾਰਨ ਦਿੱਲੀ &lsquoਚ ਪ੍ਰਦੂਸ਼ਣ ਵੱਧ ਰਿਹਾ ਹੈ, ਜਿਸਦੀ ਕਪਤਾਨ ਅਮਰਿੰਦਰ ਸਿੰਘ ਨੇ ਤਿੱਖੇ ਸ਼ਬਦਾਂ ਵਿਚ ਆਲੋਚਨਾ ਕੀਤੀ ਹੈ। ਸੀਐਮ ਦਾ ਕਹਿਣਾ ਹੈ ਕਿ ਉਹ ਕੁਝ ਵੀ ਕਹਿਣ ਤੋਂ ਪਹਿਲਾਂ ਤੱਥਾਂ ਦਾ ਚੰਗੀ ਤਰ੍ਹਾਂ ਅਧਿਐਨ ਕਰ ਲਿਆ ਕਰਨ। ਉਨ੍ਹਾਂ ਨੂੰ ਸਿਆਸੀ ਤਿਕੜਮਬਾਜ਼ੀ ਵਿਚ ਪੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਪੰਜਾਬ &lsquoਤੇ ਝੂਠੇ ਦੋਸ਼ ਲਾ ਰਹੇ ਹਨ। ਉਨ੍ਹਾਂ ਕੇਜਰੀਵਾਲ ਵਲੋਂ ਪੰਜਾਬ ਵਿਚ ਪਰਾਲੀ ਸਾੜੇ ਜਾਣ ਦੀਆਂ ਸੈਟਾਲਾਈਟ ਤਸਵੀਰਾਂ ਨੂੰ ਆਧਾਰ ਅਤੇ ਸਬੂਤ ਬਣਾਉਣ &lsquoਤੇ ਜਵਾਬੀ ਹਮਲਾ ਵੀ ਕੀਤਾ। ਸੀਐਮ ਨੇ ਕਿਹਾ ਕਿ ਕੇਜਰੀਵਾਲ ਦੇ ਗ੍ਰੈਜੂਏਟ ਹੋਣ ਤੇ ਵੀ ਸਵਾਲ ਖੜਾ ਕੀਤਾ, ਉਹਨਾਂ ਨੇ ਕਿਹਾ ਕਿ ਦਿੱਲੀ ਦੇ ਸੀਐਮ ਸੱਚਮੁੱਚ ਆਈ. ਆਈ. ਟੀ. ਦੇ ਗ੍ਰੈਜੂਏਟ ਹਨ? ਕਿਉਕਿ ਕੇਜਰੀਵਾਲ ਤੋਂ ਵੱਧ ਜਾਣਕਾਰੀ ਇਕ ਸਕੂਲੀ ਬੱਚਾ ਵੀ ਦੇ ਸਕਦਾ ਹੈ। ਕੇਜਰੀਵਾਲ ਨੂੰ ਸੈਟੇਲਾਈਟ ਤਸਵੀਰਾਂ ਦੀ ਥਾਂ ਅੰਕੜਿਆਂ ਦਾ ਚੰਗੀ ਤਰ੍ਹਾਂ ਅਧਿਐਨ ਕਰ ਲੈਣਾ ਚਾਹੀਦਾ ਸੀ। ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਪ੍ਰਦੂਸ਼ਣ ਬਾਰੇ ਸਹੀ ਤਸਵੀਰ ਦਾ ਪਤਾ ਲੱਗ ਜਾਵੇਗਾ।
ਕੈਪਟਨ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਜਰੀਵਾਲ ਨੂੰ ਹੁਣ ਪੰਜਾਬ ਦੀ ਜਨਤਾ ਦੱਸੂਗੀ ਕਿ ਲੋਕ ਉਹਨਾਂ ਬਾਰੇ ਕਿ ਸੋਚ ਰੱਖਦੇ ਹਨ। ਕੈਪਟਨ ਨੇ ਦਸਿਆ ਕਿ ਦਿੱਲੀ ਵਿਚ ਏਅਰ ਕੁਆਲਿਟੀ ਇੰਡੈਕਸ ਹਰ ਸਾਲ ਦਸੰਬਰ ਤੇ ਜਨਵਰੀ ਵਿਚ 300 ਤੋਂ ਵੱਧ ਰਹਿੰਦਾ ਹੈ। ਇਨ੍ਹਾਂ ਦੋਵਾਂ ਮਹੀਨਿਆਂ ਵਿਚ ਗੁਆਂਢੀ ਸੂਬਿਆਂ ਵਿਚ ਕੋਈ ਪਰਾਲੀ ਨਹੀਂ ਸਾੜੀ ਜਾਂਦੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਦਿੱਲੀ ਦਾ ਪ੍ਰਦੂਸ਼ਣ ਸਥਾਨਕ ਹੈ ਅਤੇ ਉਥੇ ਹੀ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਦੀਆਂ ਘਟਨਾਵਾਂ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹਨ। ਪਿਛਲੇ ਸਾਲ 3 ਨਵੰਬਰ ਤਕ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ 30832 ਸਨ ਜਦ ਕਿ ਇਸ ਸਾਲ 3 ਨਵੰਬਰ ਤਕ ਇਹ 25394 &lsquoਤੇ ਆ ਗਈਆਂ। 98 ਫੀਸਦੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਮਨਾ ਲਿਆ ਗਿਆ ਹੈ।