ਟਰੂਡੋ ਵੱਲੋਂ ਸੰਸਦ 'ਚ ਦਿੱਤਾ ਬਿਆਨ ਆਮ ਨਹੀਂ ਸਮਝਿਆ ਜਾ ਸਕਦਾ : ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਕਮੇਟੀ ਵੱਲੋਂ ਕਾਇਮ ਕੀਤੇ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਦੀ ਮੀਟਿੰਗ ਵਿੱਚ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਵਰਚੁਅਲ ਤੌਰ ’ਤੇ ਹੋਈ ਇਸ ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਇਸ ਮੀਟਿੰਗ ਵਿੱਚ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂਕੇ ਦੇ ਮੁਖੀ ਭਾਈ ਮਹਿੰਦਰ ਸਿੰਘ, ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦੀ ਬੀਬੀ ਇੰਦਰਜੀਤ ਕੌਰ, ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਡਾ. ਗੁਰਚਰਨਜੀਤ ਸਿੰਘ...