image caption:

ਆਸਟ੍ਰੇਲੀਆ ਨੂੰ ਹਰਾ ਭਾਰਤੀ ਕ੍ਰਿਕੇਟ ਟੀਮ ਨੇ ਰਚਿਆ ਇਤਿਹਾਸ

ਨਵੀਂ ਦਿੱਲੀ: ਭਾਰਤੀ ਕ੍ਰਿਕੇਟ ਟੀਮ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਹਰਾ ਕੇ ਅੇਡਿਲੇਡ ਵਿੱਚ ਇਤਿਹਾਸ ਰਚ ਦਿੱਤਾ ਹੈ। ਟੈਸਟ ਸੀਰੀਜ਼ ਵਿੱਚ ਆਸਟ੍ਰੇਲੀਆ ਨੂੰ ਭਾਰਤ ਨੇ ਉਨ੍ਹਾਂ ਦੀ ਧਰਤੀ ''ਤੇ ਹੀ 10 ਸਾਲ ਬਾਅਦ ਮਾਤ ਦਿੱਤੀ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਸੀਰੀਜ਼ ਵਿੱਚ 1-0 ਨਾਲ ਅੱਗੇ ਵਧ ਗਿਆ ਹੈ। ਬੁਮਰਾਹ, ਅਸ਼ਵਨੀ ਅਤੇ ਸ਼ਮੀ ਨੇ 3-3 ਵਿਕਟਾਂ ਹਾਸਲ ਕੀਤੀਆਂ। ਭਾਰਤ ਨੇ ਆਸਟ੍ਰੇਲੀਆ ਨੂੰ 323 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦਾ ਪਿੱਛਾ ਕਰਦਿਆਂ ਆਸਟ੍ਰੇਲੀਆ ਦੀ ਟੀਮ 291 ਦੌੜਾਂ &rsquoਤੇ ਹੀ ਸਿਮਟ ਗਈ।