image caption:

ਭਾਰਤ ਨੇ ਐਚ-1ਬੀ ਵੀਜ਼ਾ ਪ੍ਰੋਗਰਾਮ ਲਈ ਅਮਰੀਕਾ ਤੱਕ ਪਹੁੰਚਾਈ ਅਪਣੀ ਗੱਲ

ਨਵੀਂ ਦਿੱਲੀ-  ਭਾਰਤ ਨੇ ਗੈਰ ਪੱਖਪਾਤੀ ਅਤੇ ਸੁਧਰੇ ਹੋਏ ਐਚ-1ਬੀ ਵੀਜ਼ਾ ਪ੍ਰੋਗਰਾਮ ਲਈ ਅਮਰੀਕੀ ਪ੍ਰਸ਼ਾਸਨ ਤੱਕ ਅਪਣੀ ਗੱਲ ਪਹੁੰਚਾ ਦਿੱਤੀ ਹੈ। ਇਹ ਜਾਣਕਾਰੀ ਅੱਜ ਵਿਦੇਸ਼ ਮੰਤਰਾਲੇ ਵਲੋਂ ਦਿੱਤੀ ਗਈ। ਅਮਰੀਕਾ ਵਿਚ ਕੰਮ ਕਰਦੇ ਭਾਰਤੀ ਲੋਕਾਂ ਦੇ ਹਿਤਾਂ ਦੀ ਰਾਖੀ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਸਬੰਧੀ ਸਵਾਲ ਦੇ ਜਵਾਬ ਵਿਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਲੋਕ ਸਭਾ ਵਿਚ ਕਿਹਾ ਕਿ ਭਾਰਤ ਨੇ ਸਾਰੇ ਭਾਈਵਾਲਾਂ ਨਾਲ ਰਾਬਤਾ ਕਾਇਮ ਕੀਤਾ ਹੈ ਅਤੇ ਐਚ-1ਬੀ ਪ੍ਰੋਗਰਾਮ ਸਣੇ ਭਾਰਤੀ ਪੇਸ਼ੇਵਰਾਂ ਦੇ ਮੁੱਦੇ ਨੂੰ ਲੈ ਕੇ ਉਹ ਅਮਰੀਕੀ ਪ੍ਰਸ਼ਾਸਨ ਅਤੇ ਕਾਂਗਰਸ ਦੇ ਸੰਪਰਕ ਵਿਚ ਹਨ। ਉਨ੍ਹਾਂ ਕਿਹਾ ਕਿ ਅਮਰੀਕੀ ਪ੍ਰਸ਼ਾਸਨ ਤੇ ਕਾਂਗਰਸ ਨਾਲ ਕੀਤੇ ਜਾ ਰਹੇ ਸੰਪਰਕ ਦੌਰਾਨ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਦੁਵੱਲੀ ਭਾਈਵਾਲੀ ਦੋਵੇਂ ਦੇਸ਼ਾਂ ਲਈ ਲਾਭਦਾਇਕ ਹੈ ਜੋ ਹੋਰ ਵਧਣੀ ਚਾਹੀਦੀ। ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਭਾਰਤੀ ਕੁਸ਼ਲ ਪੇਸ਼ਵਰਾਂ ਨੇ ਅਮਰੀਕੀ ਆਰਥਿਕਤਾ ਦੇ ਵਿਕਾਸ ਵਿਚ ਯੋਗਦਾਨ ਪਾਇਆ ਹੈ।  ਉਹ ਭਾਰਤ-ਅਮਰੀਕਾ ਸਬੰਧਾਂ ਵਿਚ ਵੱਡੇ ਭਾਈਵਾਲ ਹਨ।