image caption:

ਚਿੱਟੇ ਦੇ ਕੇਸ 'ਚ ਗ੍ਰਿਫ਼ਤਾਰ ਥਾਣੇਦਾਰ ਨੇ ਖ਼ੁਦ ਨੂੰ ਮਾਰੀ ਗੋਲੀ

ਅੰਮ੍ਰਿਤਸਰ: ਐਸਟੀਐਫ ਵੱਲੋਂ ਬੀਤੀ ਰਾਤ ਥਾਣਾ ਘਰਿੰਡਾ ਵਿੱਚ ਤਾਇਨਾਤ ਏਐਸਆਈ ਅਵਤਾਰ ਸਿੰਘ ਤੇ ਏਐਸਆਈ ਜ਼ੋਰਾਵਰ ਸਿੰਘ ਨੂੰ ਹੈਰੋਇਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਏਐਸਆਈ ਅਵਤਾਰ ਸਿੰਘ ਨੇ ਅੱਜ ਐਸਟੀਐਫ ਦੀ ਹਿਰਾਸਤ ਵਿੱਚ ਹੀ ਆਪਣੇ ਆਪ ਨੂੰ ਗੋਲੀ ਮਾਰ ਲਈ। ਹਾਲਾਂਕਿ ਐਸਟੀਐਫ ਦੇ ਅਧਿਕਾਰੀ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਟਾਲਾ ਵੱਟ ਰਹੇ ਹਨ ਪਰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ।

ਹਿਰਾਸਤ ਵਿੱਚ ਥਾਣੇਦਾਰ ਦੀ ਖ਼ੁਦਕੁਸ਼ੀ ਪਿੱਛੋਂ ਇਸ ਮਾਮਲੇ 'ਚ ਐਸਟੀਐਫ ਦੀ ਕਾਰਜ ਪ੍ਰਣਾਲੀ 'ਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਜਦੋਂ ਦੋਵਾਂ ਮੁਲਾਜ਼ਮਾਂ ਨੂੰ ਰਿਮਾਂਡ 'ਤੇ ਲਿਆ ਸੀ ਤਾਂ ਉਨ੍ਹਾਂ ਕੋਲ ਹਥਿਆਰ ਕਿੱਥੋਂ ਆਏ?