image caption:

ਦਿੱਲੀ 'ਚ ਅੱਤਵਾਦੀ ਹਮਲੇ ਦਾ ਖਤਰਾ, ਸੁਰੱਖਿਆ ਏਜੰਸੀਆਂ ਅਲਰਟ

ਨਵੀਂ ਦਿੱਲੀ: ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਨੂੰ ਅੱਤਵਾਦੀ ਹਮਲੇ ਦਾ ਅਲਰਟ ਦਿੱਤਾ ਹੈ। ਇਸ ਤੋਂ ਬਾਅਦ ਰਾਜਧਾਨੀ &lsquoਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਰਾਜੀਵ ਚੌਕ ਮੈਟਰੋ ਸਟੇਸ਼ਨ &lsquoਤੇ ਅੱਤਵਾਦੀਆਂ ਦੇ ਪੋਸਟਰ ਲਾਏ ਗਏ ਹਨ। ਇਨ੍ਹਾਂ ਪੋਸਟਰਾਂ &lsquoਚ ਇੰਡੀਅਨ ਮੁਜ਼ਾਹਿਦੀਨ, ਅਲ ਕਾਇਦਾ ਤੇ ਖਾਲਿਸਤਾਨੀ ਅੱਤਵਾਦੀ ਹਨ। ਪੋਸਟਰਾਂ &lsquoਚ ਪੁਲਿਸ ਦੇ ਨੰਬਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਦੇ ਕਿਤੇ ਵੀ ਨਜ਼ਰ ਆਉਣ &lsquoਤੇ ਪੁਲਿਸ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ। ਸੂਹ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਇਸ ਦੌਰਾਨ ਸੋਮਵਾਰ ਰਾਤ ਦਿੱਲੀ ਏਅਰਪੋਰਟ ਦੇ ਟਰਮੀਨਲ 2 &lsquoਤੇ ਬੰਬ ਮਿਲਣ ਦੀ ਖ਼ਬਰ ਮਿਲੀ। ਡਿਪਟੀ ਪੁਲਿਸ ਕਮਿਸ਼ਨਰ ਸੰਜੇ ਭਾਟੀਆ ਨੇ ਕਿਹਾ ਕਿ ਕਾਲਰ ਨੇ ਕਿਹਾ ਕਿ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-2 &lsquoਤੇ ਬੰਬ ਰੱਖਿਆ ਗਿਆ ਹੈ। ਜੇਕਰ ਬੰਬ ਫਟਣ ਤੋਂ ਰੋਕ ਸਕਦੇ ਹੋ ਤਾਂ ਰੋਕ ਕੇ ਦਿਖਾਓ। ਜਦਕਿ ਤਲਾਸ਼ੀ ਤੋਂ ਬਾਅਦ ਇਹ ਸੂਚਨਾ ਮਹਿਜ਼ ਇੱਕ ਅਫਵਾਹ ਨਿਕਲੀ।

ਭਾਟੀਆ ਮੁਤਾਬਕ ਰਾਤ ਕਰੀਬ ਸਾਢੇ ਅੱਠ ਵਜੇ ਦਿੱਲੀ ਪੁਲਿਸ ਨੂੰ ਬੰਬ ਦੀ ਸੂਚਨਾ ਮਿਲੀ ਸੀ। ਜਿਸ ਨੰਬਰ ਤੋਂ ਕਾਲ ਆਈ ਸੀ, ਉਸ ਯੂਜ਼ਰ ਦਾ ਕਹਿਣਾ ਹੈ ਕਿ ਉਸ ਨੇ ਤਾਂ ਅਜਿਹਾ ਕੋਈ ਫੋਨ ਨਹੀਂ ਕੀਤਾ। ਪੁਲਿਸ ਅਜੇ ਵੀ ਅਹਿਤੀਆਤ ਵਰਤ ਰਹੀ ਹੈ ਤੇ ਜਾਂਚ ਕਰ ਰਹੀ ਹੈ।

ਆਜ਼ਾਦੀ ਦਿਹਾੜੇ ਨੂੰ ਦੇਖਦੇ ਹੋਏ ਏਅਰਪੋਰਟ &lsquoਤੇ ਭਾਰੀ ਗਿਣਤੀ &lsquoਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਅਗਸਤ ਤਕ ਏਅਰਪੋਰਟ ਦੇ ਨਾਲ ਦੇ ਇਲਾਕਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਯਾਤਰੀਆਂ ਨੂੰ ਵੀ ਤਿੰਨ ਤੋਂ ਚਾਰ ਘੰਟੇ ਪਹਿਲਾਂ ਏਅਰਪੋਰਟ ਪਹੁੰਚਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।