image caption:

'ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ 14 ਵਿਧਾਇਕ ਅਯੋਗ ਕਰਾਰ ਦਿਤੇ ਜਾਣ'

ਅਕਾਲੀ ਦਲ ਅਤੇ ਭਾਜਪਾ ਦੇ ਵਿਧਾਇਕਾਂ ਨੇ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ&bull-  ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਵਿਧਾਇਕ ਦਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਨਾਲ ਮੁਲਾਕਾਤ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸੱਤ-ਸੱਤ ਵਿਧਾਇਕਾਂ ਨੂੰ ਲਾਭ ਦੇ ਅਹੁਦੇ ਪ੍ਰਵਾਨ ਕਰਨ ਅਤੇ ਲੋਕ ਨੁਮਾਇੰਦਾ ਐਕਟ ਦੀ ਉਲੰਘਣਾ ਦੇ ਦੋਸ਼ ਹੇਠ ਤੁਰਤ ਤੁਰਤ ਅਯੋਗ ਕਰਾਰ ਦੇਣ ਦੀ ਮੰਗ ਕੀਤੀ। ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਪੀਕਰ ਨੂੰ ਮਿਲੇ ਵਫ਼ਦ ਨੇ ਪੰਜਾਬ ਵਿਚ ਡੂੰਘਾ ਸੰਵਿਧਾਨਕ ਸੰਕਟ ਪੈਦਾ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿਚ ਕੀਤੀਆਂ ਨਿਯੁਕਤੀਆਂ ਸ਼ਰ&bullੇਆਮ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ। ਉਨ&bullਾਂ ਕਿਹਾ ਕਿ ਸਲਾਹਕਾਰ ਦੇ ਰੂਪ  ਵਿਚ ਨਿਯੁਕਤ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਨਾ ਸਿਰਫ਼ ਨਿਯਮਾਂ ਦੇ ਵਿਰੁੱਧ ਹੈ ਸਗੋਂ ਸਰਕਾਰੀ ਖ਼ਜ਼ਾਨੇ ਉਪਰ ਗ਼ੈਰਜ਼ਰੂਰੀ ਬੋਝ ਵੀ ਪਾਉਂਦਾ ਹੈ।