image caption:

Ind vs SA Test : BCCI ਨੇ 15 ਮੈਂਬਰੀ ਟੀਮ ਦਾ ਕੀਤਾ ਐਲਾਨ


 BCCI ਨੇ ਦੱਖਣੀ ਅਫ਼ਰੀਕਾ ਖ਼ਿਲਾਫ਼ ਮੈਚਾਂ ਦੀ ਟੈਸਟ ਲੜੀ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕੀਤਾ ਹੈ। ਚੋਣਕਰਤਾਵਾਂ ਨੇ ਕੇ.ਐੱਲ ਰਾਹੁਲ ਨੂੰ ਟੀਮ ਤੋਂ ਬਾਹਰ ਕਰਦਿਆਂ ਰੋਹਿਤ ਸ਼ਰਮਾ ਨੂੰ ਮੌਕਾ ਦਿੱਤਾ ਹੈ। ਸ਼ੁਭਮਨ ਗਿੱਲ ਟੀਮ ਵਿੱਚ ਇਕਲੌਤਾ ਨਵਾਂ ਖਿਡਾਰੀ ਹੈ।

BCCI ਦੇ ਮੁੱਖ ਚੋਣਕਾਰ ਐੱਮ.ਐੱਸ.ਕੇ ਪ੍ਰਸਾਦ ਨੇ ਇਹ ਬਿਆਨ ਦੇ ਕੇ ਸਪੱਸ਼ਟ ਕਰ ਦਿੱਤਾ ਕਿ ਕੇ.ਐੱਲ ਰਾਹੁਲ ਦੀ ਜਗ੍ਹਾ ਰੋਹਿਤ ਸ਼ਰਮਾ ਨੂੰ ਟੈਸਟ ਕ੍ਰਿਕਟ ਵਿੱਚ ਓਪਨਿੰਗ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।