image caption:

ਮੋਦੀ ਨੇ ਰੋਕੀ ਕੇਜਰੀਵਾਲ ਦੀ ਵਿਦੇਸ਼ ਉਡਾਰੀ? 'ਆਪ' ਨੇ ਲਾਏ ਗੰਭੀਰ ਇਲਜ਼ਾਮ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿਦੇਸ਼ ਦੌਰੇ 'ਤੇ ਜਾਣੋਂ ਰੋਕਣ ਦਾ ਇਲਜ਼ਾਮ ਲਾਇਆ ਹੈ। ਪਾਰਟੀ ਮੁਤਾਬਕ ਕੇਜਰੀਵਾਲ ਨੇ ਡੈਨਮਾਰਕ 'ਚ ਹੋਣ ਜਾ ਰਹੇ ਸੀ-40 ਸੰਮੇਲਨ &rsquoਚ ਸ਼ਾਮਲ ਹੋਣਾ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਦੌਰੇ ਦੀ ਮਨਜ਼ੂਰੀ ਨਹੀਂ ਦਿੱਤੀ।
ਆਮ ਆਦਮੀ ਪਾਰਟੀ ਦੇ ਸੀ ਨੀਅਰ ਲੀਡਰ ਸੰਜੇ ਸਿੰਘ ਨੇ ਕਿਹਾ ਕਿ ਕੇਜਰੀਵਾਲ ਸੀ-40 ਸੰਮੇਲਨ &rsquoਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਨੂੰ ਡੈਨਮਾਰਕ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਸੰਝੇ ਸਿੰਘ ਨੇ ਕਿਹਾ ਕੇਜਰੀਵਾਲ ਛੁੱਟੀ &rsquoਤੇ ਨਹੀਂ ਜਾ ਰਹੇ ਸਨ ਤੇ ਇਹ ਬਹੁਤ ਮੰਦਭਾਗਾ ਹੈ। ਕੇਜਰੀਵਾਲ ਦੁਪਹਿਰ ਦੋ ਵਜੇ ਉਡਾਣ ਭਰਨ ਵਾਲੇ ਸਨ ਤੇ 8 ਮੈਂਬਰੀ ਵਫ਼ਦ ਉਨ੍ਹਾਂ ਦੇ ਨਾਲ ਸੀ।
ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ &rsquoਤੇ ਦੋਸ਼ ਲਾਇਆ ਹੈ ਕਿ ਉਹ ਡੈਨਮਾਰਕ ਵਿੱਚ ਹੋਣ ਵਾਲੇ ਸੀ-40 ਜਲਵਾਯੂ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਨਜ਼ੂਰੀ ਨਾ ਦੇਣ ਲਈ ਰਾਜਨੀਤੀ ਕਰ ਰਹੀ ਹੈ। ਵਿਦੇਸ਼ ਮੰਤਰਾਲੇ ਨੇ ਉਸ ਨੂੰ ਰਾਜਸੀ ਮਨਜ਼ੂਰੀ ਨਹੀਂ ਦਿੱਤੀ।
ਸੰਜੇ ਨੇ ਕਿਹਾ ਕਿ ਇਹ ਗਲੋਬਲ ਸਟੇਜ &lsquoਤੇ ਭਾਰਤ ਦੇ ਅਕਸ ਨੂੰ ਪ੍ਰਭਾਵਿਤ ਕਰੇਗਾ ਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਗਲਤ ਸੰਦੇਸ਼ ਦੇਵੇਗਾ। ਸੰਜੇ ਨੇ ਕਿਹਾ ਕਿ ਉਹ ਛੁੱਟੀ ਮਨਾਉਣ ਨਹੀਂ ਜਾ ਰਹੇ, ਪਰ ਦੁਨੀਆਂ ਨੂੰ ਦੱਸਣ ਵਾਲੇ ਸਨ ਕਿ ਕਿਵੇਂ ਦਿੱਲੀ ਨੇ ਆਪਣੀ ਓਡ-ਈਵਨ ਯੋਜਨਾ ਨਾਲ ਪ੍ਰਦੂਸ਼ਣ ਨੂੰ 25 ਫ਼ੀਸਦ ਤੱਕ ਘਟਾ ਦਿੱਤਾ ਹੈ। ਸੰਮੇਲਨ 9 ਅਕਤੂਬਰ ਨੂੰ ਸ਼ੁਰੂ ਹੋਵੇਗਾ ਤੇ 12 ਅਕਤੂਬਰ ਨੂੰ ਸਮਾਪਤ ਹੋਵੇਗਾ।