image caption:

ਹੁਣ ਤਰਨ ਤਾਰਨ 'ਚ ਪੁਲਿਸ ਨਾਲ ਭਿੜੇ ਨਸ਼ਾ ਤਸਕਰ

ਤਰਨ ਤਾਰਨ: ਪੰਜਾਬ &lsquoਚ ਇਨ੍ਹੀਂ ਦਿਨੀਂ ਨਸ਼ਾ ਤਸਕਰਾਂ ਵੱਲੋਂ ਕਾਰਵਾਈ ਕਰਨ ਆਈਆਂ ਪੁਲਿਸ ਟੀਮਾਂ &lsquoਤੇ ਹਮਲਿਆਂ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਹੁਣ ਤਰਨ ਤਾਰਨ ਦੇ ਪਿੰਡ ਵੇਈਪੁਈ ਤੋਂ ਸਾਹਮਣੇ ਆਈ ਹੈ। ਜਿੱਥੇ ਨਸ਼ਾ ਤਸਕਰ ਨੂੰ ਫੜਨ ਗਈ ਥਾਣਾ ਗੋਇੰਦਵਾਲ ਦੀ ਪੁਲਿਸ ਟੀਮ &lsquoਤੇ ਨਸ਼ਾ ਤਸਕਰਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਮਲਾ ਕੀਤਾ ਗਿਆ।
ਨਸ਼ਾ ਤਸਕਰ ਦੇ ਘਰ ਦੀਆਂ ਔਰਤਾਂ ਤੇ ਹੋਰਨਾਂ ਮੈਂਬਰਾਂ ਵੱਲੋਂ ਮੁਲਜ਼ਮ ਨੂੰ ਛੁਡਵਾਉਣ ਲਈ ਪੁਲਿਸ &lsquoਤੇ ਹਮਲਾ ਕੀਤਾ ਗਿਆ। ਇਸ ਮੌਕੇ ਪੁਲਿਸ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕੀਤੀ ਗਈ।
ਇਸ ਸਬੰਧੀ ਪੁਲਿਸ ਨੇ ਨਿਰਮਲ ਸਿੰਘ ਸਣੇ 10 ਹੋਰ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਉਕਤ ਮਾਮਲੇ &lsquoਚ ਸੱਤ ਲੋਕਾਂ ਦੇ ਨਾਂ ਤੇ ਬਾਕੀ ਅਣਪਛਾਤਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਦੀ ਭਾਲ ਜਾਰੀ ਹੈ।