image caption:

ਬਰਤਾਨੀਆ 'ਚ ਭਾਰਤੀ ਹਾਈ ਕਮਿਸ਼ਨਰ ਲੰਡਨ ਵੱਲੋਂ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ 'ਤੇ ਸਿੱਖ ਭਾਈਚਾਰੇ ਨੂੰ ਵਧਾਈ

ਲੈਸਟਰ (ਇੰਗਲੈਂਡ), (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ  ਵਿਚ ਭਾਰਤੀ ਹਾਈ ਕਮਿਸ਼ਨਰ ਲੰਡਨ ਗਾਇਤਰੀ ਆਈ । ਕੁਮਾਰ ਨੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਬਰਤਾਨੀਆ ਵੱਸਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਲੈਸਟਰ ਦੇ ਹਾਈ ਸ਼ੈਰਿਫ ਸ੍ਰ ਰੇਸ਼ਮ ਸਿੰਘ ਸੰਧੂ ਨੂੰ ਭੇਜੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਉਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਿੰਦੂ ਧਰਮ ਲਈ ਕੁਰਬਾਨੀ ਕਰਨ ਵਾਲੇ ਗੁਰੂ ਸਾਹਿਬ ਨੇ ਮਾਨਵਤਾ ਨੂੰ ਮਹਾਨ ਉਪਦੇਸ਼ ਦਿੱਤਾ ਅਤੇ ਧਾਰਮਿਕ  ਆਜਾਦੀ ਦੀ ਵਕਾਲਤ ਕੀਤੀ। ਭਾਰਤੀ ਹਾਈ ਕਮਿਸ਼ਨਰ ਗਾਇਤਰੀ ਆਈ । ਕੁਮਾਰ ਨੇ ਸਿੱਖ ਭਾਈਚਾਰੇ ਨੂੰ   ਅਤੇ ਹੋਰਨਾਂ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕਰਦਿਆਂ ਕਿਹਾ  ਕਿ ਉਹ ਭਾਰਤ ਵਿੱਚ ਜਿਥੇ ਇਸ ਵੇਲੇ ਕਰੋਨਾਵਾਇਰਸ ਮਹਾਮਾਰੀ ਕਾਰਨ ਹਾਲਾਤ ਬਹੁਤ ਗੰਭੀਰ ਹਨ ਬਣੇ ਹੋਏ ਹਨ, ਇਸ ਔਖੀ ਘੜੀ ਵਿੱਚ ਭਾਰਤ ਵਿੱਚ ਪੀੜਤ ਲੋਕਾਂ ਦੀ ਤੁਰੰਤ ਸਹਾਇਤਾ ਲਈ ਅੱਗੇ ਆਊਣ ,ਉਨ੍ਹਾਂ ਕਿਹਾ ਕਿ ਭਾਰਤ ਵਿਚ ਆਕਸੀਜਨ ਅਤੇ ਹੋਰ ਮੈਡੀਕਲ ਸਾਮਾਨ ਭੇਜਣ ਲਈ ਜੇਕਰ ਲੋੜ ਪਵੇ ਤਾਂ ਰਾਸ਼ੀ ਵੀ ਇਕੱਤਰ ਕਰਕੇ ਭੇਜਣ ਦੀ ਖੇਚਲ ਕਰਨ ।