image caption:

ਦਿੱਲੀ ’ਚ ਕੋਰੋਨਾ ਸੰਕਟ ਵਿਚਾਲੇ ਕੇਜਰੀਵਾਲ ਸਰਕਾਰ ਨੇ ਮੰਗੀ ਫ਼ੌਜ ਦੀ ਮਦਦ

ਨਵੀਂ ਦਿੱਲੀ-  ਦਿੱਲੀ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਰੋਜ਼ਾਨਾ 20 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜਦਕਿ 300 ਤੋਂ ਵੱਧ ਮਰੀਜ਼ਾਂ ਦੀ ਮੌਤ ਹੋ ਰਹੀ ਹੈ। ਇਸੇ ਵਿਚਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਫ਼ੌਜ ਕੋਲੋਂ ਮਦਦ ਮੰਗੀ ਹੈ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਫ਼ੌਜ ਨੂੰ ਇੱਕ ਚਿੱਠੀ ਲਿਖ ਕੇ ਮਦਦ ਕਰਨ ਦੀ ਮੰਗ ਕੀਤੀ ਹੈ। ਬੀਤੇ ਸ਼ਨਿੱਚਰਵਾਰ ਨੂੰ ਦਿੱਲੀ ਹਾਈਕੋਰਟ ਨੇ ਹਸਪਤਾਲਾਂ ਵਿੱਚ ਆਕਸੀਜਨ ਸਪਲਾਈ, ਬੈੱਡ ਅਤੇ ਦਵਾਈਆਂ ਦੀ ਘਾਟ ਨੂੰ ਲੈ ਕੇ ਦਾਇਰ ਪਟੀਸ਼ਨ &rsquoਤੇ ਸੁਣਵਾਈ ਕੀਤੀ, ਜਿਸ ਵਿੱਚ ਕੋਰਟ ਨੇ ਦਿੱਲੀ ਸਰਕਾਰ ਨੂੰ ਜਮ ਕੇ ਝਾੜ ਪਾਈ ਸੀ। ਕੋਰਟ ਨੇ ਸੂਬਾ ਸਰਕਾਰ ਨੂੰ ਦਿੱਲੀ ਵਿੱਚ ਜ਼ਿਆਦਾ ਬੁਨਿਆਦੀ ਢਾਂਚੇ ਦੀ ਸਥਾਪਨਾ ਲਈ ਹਥਿਆਰਬੰਦ ਦਸਤਿਆਂ ਦੀ ਮਦਦ ਲੈਣ ਲਈ ਕਿਹਾ ਸੀ। ਇਸ ਤੋਂ ਬਾਅਦ ਦਿੱਲੀ ਸਰਕਾਰ ਨੇ ਫ਼ੌਜ ਕੋਲੋਂ ਮਦਦ ਮੰਗੀ ਹੈ। ਕੇਂਦਰ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਜੇਕਰ ਦਿੱਲੀ ਸਰਕਾਰ ਜ਼ਿੰਮੇਦਾਰੀ ਨਹੀਂ ਸੰਭਾਲ ਪਾ ਰਹੀ ਹੈ ਤਾਂ ਉਹ ਉਪ ਰਾਜਪਾਲ ਨੂੰ ਕਹਿਣਗੇ।