image caption:

ਯੂ. ਪੀ. ਦੇ ਮੁੱਖ ਮੰਤਰੀ ਯੋਗੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇੱਕ ਵਾਰ ਫਿਰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ । ਯੂਪੀ ਪੁਲਿਸ ਦੀ ਐਮਰਜੈਂਸੀ ਸਰਵਿਸ ਡਾਇਲ 112 ਦੇ ਵਟਸਐਪ ਨੰਬਰ &lsquoਤੇ ਮੈਸੇਜ ਭੇਜ ਕੇ ਇਹ ਧਮਕੀ ਦਿੱਤੀ ਗਈ ਹੈ । ਹਾਲਾਂਕਿ, ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਮੁੱਖ ਮੰਤਰੀ ਨੂੰ ਇਹ ਧਮਕੀ ਮਿਲੀ ਹੈ । ਪਰ ਇਸਦੇ ਬਾਵਜੂਦ ਪੁਲਿਸ ਵਿਸ਼ੇਸ਼ ਵਿਜੀਲੈਂਸ ਸਾਵਧਾਨੀ ਵਰਤ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸੁਸ਼ਾਂਤ ਗੋਲਫ ਸਿਟੀ ਥਾਣੇ ਵਿੱਚ ਇਸ ਮੈਸੇਜ ਨੂੰ ਲੈ ਕੇ ਕੇਸ ਵੀ ਦਰਜ ਕਰ ਲਿਆ ਹੈ ਅਤੇ ਨੰਬਰ ਦੀ ਜਾਂਚ ਕਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ 29 ਅਪ੍ਰੈਲ ਨੂੰ ਦੇਰ ਸ਼ਾਮ ਵੀ ਯੂਪੀ ਪੁਲਿਸ ਦੀ ਐਮਰਜੈਂਸੀ ਸਰਵਿਸ ਡਾਇਲ 112 ਵਟਸਐਪ ਨੰਬਰ &lsquoਤੇ ਕਿਸੇ ਅਣਪਛਾਤੇ ਵਿਅਕਤੀ ਨੇ ਮੈਸੇਜ ਭੇਜ ਕੇ ਸੀਐਮ ਯੋਗੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ । ਇਸ ਧਮਕੀ ਵਿੱਚ ਕਿਹਾ ਗਿਆ ਹੈ ਕਿ ਸੀ.ਐੱਮ ਕੋਲ 4 ਦਿਨ ਬਚੇ ਹਨ, ਇਸ ਲਈ ਇਨ੍ਹਾਂ 4 ਦਿਨਾਂ ਵਿੱਚ ਮੇਰਾ ਜੋ ਕਰਨਾ ਹੈ ਕਰ ਲਓ, 5ਵੇਂ ਦਿਨ ਉਹ ਸੀ.ਐੱਮ ਯੋਗੀ ਨੂੰ ਮਾਰ ਦੇਵੇਗਾ।