image caption:

ਭਾਰਤ ਵਿਚ ਕਰੋਨਾ ਹੋਇਆ ਬੇਕਾਬੂ, ਮਰੀਜ਼ਾਂ ਦੀ ਗਿਣਤੀ 2 ਕਰੋੜ ਪਾਰ

ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਬੇਲਗਾਮ ਹੁੰਦੀ ਜਾ ਰਹੀ ਹੈ । ਮੰਗਲਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 2 ਕਰੋੜ ਨੂੰ ਪਾਰ ਕਰ ਗਈ। ਭਾਰਤ ਅਜਿਹਾ ਦੂਸਰਾ ਦੇਸ਼ ਹੈ, ਜਿੱਥੇ 2 ਕਰੋੜ ਤੋਂ ਵੱਧ ਲੋਕ ਕੋਰੋਨਾ ਦਾ ਸ਼ਿਕਾਰ ਹੋਏ ਹਨ। ਸੰਕਰਮਣ ਦੀ ਰਫਤਾਰ ਇੰਨੀ ਤੇਜ਼ ਹੈ ਕਿ ਮਹਿਜ਼ 137 ਦਿਨਾਂ ਵਿੱਚ ਮਾਮਲੇ 1 ਕਰੋੜ ਤੋਂ 2 ਕਰੋੜ ਦੇ ਪਾਰ ਪਹੁੰਚ ਗਏ ਹਨ। ਜੇਕਰ ਇੱਥੇ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਭਰ ਵਿੱਚ ਕੋਰੋਨਾ ਦੇ 3 ਲੱਖ 57 ਹਜ਼ਾਰ 229 ਨਵੇਂ ਕੇਸ ਸਾਹਮਣੇ ਆਏ ਹਨ, ਉੱਥੇ ਹੀ 3449 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ 3,20,289 ਲੋਕ ਵੀ ਠੀਕ ਹੋਏ ਹਨ ।
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 2 ਕਰੋੜ 2 ਲੱਖ 75 ਹਜ਼ਾਰ 543 ਤੱਕ ਪਹੁੰਚ ਗਈ ਹੈ, ਜੋ ਕਿ ਲਾਗ ਦੇ ਕੁੱਲ ਮਾਮਲਿਆਂ ਦਾ 17.13 ਪ੍ਰਤੀਸ਼ਤ ਹੈ । ਦੇਸ਼ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 2 ਲੱਖ 22 ਹਜ਼ਾਰ 666 ਹੋ ਗਈ ਹੈ । ਹੁਣ ਤੱਕ 1.62 ਕਰੋੜ ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ । ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 34 ਲੱਖ 44 ਹਜ਼ਾਰ 548 ਹੋ ਗਈ ਹੈ।