image caption:

ਅਕਾਲੀ ਨੇਤਾ ਬਿਕਰਮ ਮਜੀਠੀਆ ਦੇ ਨਾਮ ’ਤੇ ਮਾਰੀ ਲੱਖਾਂ ਰੁਪਏ ਦੀ ਠੱਗੀ

ਅੰਮਿ੍ਰਤਸਰ- ਅਕਾਲੀ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਾਮ &lsquoਤੇ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਗਿਰੋਹ ਦਾ ਸੁਲਤਾਨਵਿੰਡ ਥਾਣਾ ਪੁਲਿਸ ਨੇ ਪਰਦਾਫਾਸ਼ ਕਰ ਦਿੱਤਾ ਹੈ। ਪੁਲਿਸ ਨੇ ਛਾਪੇਮਾਰੀ ਕਰਦੇ ਹੋਏ ਗਿਰੋਹ ਦੇ ਮੈਂਬਰ ਤਰਨਤਾਰਨ ਨਿਵਾਸੀ ਨਵਦੀਪ ਸਿੰਘ ਉਰਫ਼ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਤੋਂ ਠੱਗੀ ਦੇ 3.15 ਲੱਖ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਏਸੀਪੀ ਮੰਗਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਦਰਸ਼ਨ ਅਵੈਨਿਊ ਪੁਲਿਸ ਚੌਂਕੀ ਵਿਚ ਮੌਜੂਦ ਪੀੜਤ ਅਮਰਜੀਤ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਨ੍ਹਾਂ ਦੀ ਮੁਲਾਕਾਤ ਤਰਨਤਾਰਨ ਦੇ ਨਵਦੀਪ ਸਿੰਘ ਨਾਲ ਹੋਈ ਸੀ। ਦੋਸ਼ੀ ਨੇ ਦੱਸਿਆ ਸੀ ਕਿ ਉਸਦੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਾਲ ਸਿੱਧੀ ਗੱਲਬਾਤ ਹੈ। ਉਸਨੇ ਇਹ ਵੀ ਦੱਸਿਆ ਕਿ ਉਹ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਇੰਚਾਰਜ ਦਲਬੀਰ ਸਿੰਘ ਗਿੱਲ ਦਾ ਰਿਸ਼ਤੇ &lsquoਚ ਭਤੀਜਾ ਲੱਗਦਾ ਹੈ।